16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਤਕੋਹਾ ਮੋੜ ’ਤੇ ਕਿਸਾਨਾਂ, ਮਜ਼ਦੂਰਾਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਿੱਕੇ ਘੁੰਮਣ, 15 ਅਕਤੂਬਰ (ਸਤਬੀਰ ਸਿੰਘ ਘੁੰਮਣ)-ਨਸ਼ਿਆਂ ਖਿਲਾਫ ਜੰਗ ਲੜ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਨੂੰ ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਆਲੇ-ਦੁਆਲੇ ਦੇ ਪਿੰਡਾਂ ਤੇ ਕਸਬਿਆਂ ’ਚ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ’ਤੇ ਸਤਕੋਹਾ ਮੋੜ ਵਿਖੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ, ਮਜ਼ਦੂਰ, ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਵਲੋ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ ਗਿਆ।

Ad Position 21
No active advertisement
ਅਜੀਤ ਡੈਸਕ 16-10-2026
ਨਿੱਕੇ ਘੁੰਮਣ, 15 ਅਕਤੂਬਰ (ਸਤਬੀਰ ਸਿੰਘ ਘੁੰਮਣ)-ਨਸ਼ਿਆਂ ਖਿਲਾਫ ਜੰਗ ਲੜ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਨੂੰ ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਆਲੇ-ਦੁਆਲੇ ਦੇ ਪਿੰਡਾਂ ਤੇ ਕਸਬਿਆਂ ’ਚ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ’ਤੇ ਸਤਕੋਹਾ ਮੋੜ ਵਿਖੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ, ਮਜ਼ਦੂਰ, ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਵਲੋ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਤੇ ਨਸ਼ਿਆਂ ਕਾਰਨ ਹੋ ਰਹੀਆਂ ਰੋਜ਼ਾਨਾਂ ਨੌਜਵਾਨਾਂ ਦੀਆਂ ਮੌਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਸਮੂਹ ਜਥੇਬੰਦੀਆਂ ਨੂੰ ਆਪਸੀ ਮਤਭੇਦ ਪਾਸੇ ਰੱਖ ਕੇ ਇਕ ਮੰਚ ’ਤੇ ਇਕੱਠੇ ਹੋਣ ਲਈ ਕਿਹਾ। ਇਸ ਮੌਕੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ, ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਾਠ, ਗੁਰਵਿੰਦਰ ਸਿੰਘ ਰੰਧਾਵਾ, ਮੀਤ ਪ੍ਰਧਾਨ ਮਲਕੀਤ ਸਿੰਘ ਕੰਗ, ਮੀਤ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਨੌਜਵਾਨ ਭਲਾਈ ਯੂਨੀਅਨ, ਸਾਹਿਬ ਸਿੰਘ ਸਰਪੰਚ, ਬਲਵਿੰਦਰ ਸਿੰਘ ਛੀਨਾ, ਹਰਵਿੰਦਰ ਸਿੰਘ ਬਾਠ, ਸਮਸ਼ੇਰ ਸਿੰਘ ਘੁੰਮਣ ਆਗੂ ਅਕਾਲੀ ਦਲ ਵਾਰਿਸ ਪੰਜਾਬ, ਗੁਰਪ੍ਰੀਤ ਸਿੰਘ ਅਟਵਾਲ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਨਰਿੰਦਰ ਸਿੰਘ ਘੁੰਮਣ, ਪਟਵਾਰੀ ਹਰੀ ਸਿੰਘ, ਗੁਰਭੇਤ ਸਿੰਘ ਘੁੰਮਣ, ਪ੍ਰਧਾਨ ਕਸ਼ਮੀਰ ਸਿੰਘ ਆਦਿ ਹਾਜਰ ਸਨ। ਬੰਦ ਦੇ ਸੱਦੇ ਮੱਦੇਨਜ਼ਰ ਨੌਸ਼ਹਿਰਾ ਮੱਝਾ ਸਿੰਘ ਸਮੇਤ ਨੇੜਲੇ ਪਿੰਡਾਂ ਅਤੇ ਕਸਬਿਆਂ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਕਾਂਗਰਸ ਸਰਕਾਰ ਹੌਂਦ ’ਚ ਆਉਣ ’ਤੇ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਮਿਲੇਗਾ : ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਅੱਜ
Ad Position 24