17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਪ੍ਰਧਾਨ ਗਿੱਲ ਨੇ ਪਿੰਡ ਸੇਖਵਾਂ ’ਚ ਸਰਪੰਚ ਤੇ ‘ਆਪ’ ਆਗੂਆਂ ਨਾਲ ਘਰ-ਘਰ ਕੀਤਾ ਚੋਣ ਪ੍ਰਚਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਬਾਰੇ ਲੋਕਾਂ ਨਾਲ ਕੀਤੀ ਗੱਲਬਾਤ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਨੇ ਹਲਕਾ ਬਟਾਲਾ ਦੇ ਪਿੰਡ ਸੇਖਵਾਂ ਵਿਖੇ ਸਰਪੰਚ ਤੇ ‘ਆਪ’ ਦੇ ਮੁਹਤਬਰ ਆਗੂਆਂ ਨਾਲ ਮਿਲ ਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਇਲਾਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਨੇ ਹਲਕਾ ਬਟਾਲਾ ਦੇ ਪਿੰਡ ਸੇਖਵਾਂ ਵਿਖੇ ਸਰਪੰਚ ਤੇ ‘ਆਪ’ ਦੇ ਮੁਹਤਬਰ ਆਗੂਆਂ ਨਾਲ ਮਿਲ ਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਇਲਾਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਤੇ ‘ਆਪ’ ਆਗੂਆਂ ਨੇ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕਾ ਬਟਾਲਾ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਕਾਰਜਾਂ ਨੂੰ ਲੈ ਕੇ ਲੋਕਾਂ ਵਲੋਂ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦਾ ਮੁੱਖ ਮਕਸਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ। ਇਸ ਮੌਕੇ ਸਰਪੰਚ ਜੋਗਿੰਦਰ ਸਿੰਘ, ਲਖਬੀਰ ਸਿੰਘ ਫੌਜੀ, ਗੁਰਦਿਆਲ ਸਿੰਘ, ਹਰਦਿਆਲ ਸਿੰਘ, ਬਖਸ਼ੀਸ਼ ਸਿੰਘ, ਮਨਜੀਤ ਸਿੰਘ ਮੰਨ, ਗੁਰਨਾਮ ਸਿੰਘ ਫੌਜੀ, ਸ਼ੀਤਲ ਸਿੰਘ, ਡਾ. ਨਰਿੰਦਰ ਸਿੰਘ, ਲਖਬੀਰ ਸਿੰਘ ਨੰਬਰਦਾਰ, ਸਰਵਨ ਸਿੰਘ ਫੌਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੇ ਵਿਦਿਆਰਥੀ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਭਰਤ ਮਿਲਾਪ ਨਾਈਟ ਦਾ ਸ਼ੁੱਭ ਉਦਘਾਟਨ
Ad Position 24