ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ਸੰਬੰਧੀ ਕਿਤਾਬਾਂ ਵੰਡੀਆਂ
ਧਾਰੀਵਾਲ,16 ਅਕਤੂਬਰ (ਲਖਬੀਰ ਖੁੰਡਾ/ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਜੀ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਗੁਰਦਾਸਨੰਗਲ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਧਾਰੀਵਾਲ,16 ਅਕਤੂਬਰ (ਲਖਬੀਰ ਖੁੰਡਾ/ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਜੀ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਗੁਰਦਾਸਨੰਗਲ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਕਾਲਜ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਵੰਡੀਆਂ ਗਈਆਂ। ਕਾਲਜ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਰਸਭਿੰਨੀ ਬਾਣੀ ਦਾ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਸਤਿਕਾਰ ਸਹਿਤ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਵੀ ਹਾਜ਼ਰ ਰਹੇ ।