ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਤਹਿਤ ਸੈਮੀਨਾਰ
ਘੁਮਾਣ, 16 ਅਕਤੂਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਸਬੰਧਤ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਪ੍ਰਿੰਸੀਪਲ ਪ੍ਰੋ. (ਡਾ.)
ਘੁਮਾਣ, 16 ਅਕਤੂਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਸਬੰਧਤ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਵੀ.ਕੇ. ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਾਲਜ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰੋ. ਮੀਨਾਕਸ਼ੀ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਆਪਣੇ ਪਰਿਵਾਰਾਂ ਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਦੇ ਟੀਚੇ ਨੂੰ ਪ੍ਰਾਪਤ ਕਰਨ ’ਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ’ ਤੇ ਵੀ ਚਾਨਣਾ ਪਾਇਆ। ਪ੍ਰਿੰਸੀਪਲ ਪ੍ਰੋ. (ਡਾ.) ਵੀ.ਕੇ. ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਅਸਲ ਤਾਕਤ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਤੇ ਨਸ਼ਾ ਮੁਕਤ ਤੇ ਵਿਕਸਿਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੇ ਅਧਿਆਪਕ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ ।