ਡਾਕਟਰ ਰਾਜੀਵ ਖੋਸਲਾ ਨੇ ਸਰਕਾਰੀ ਕਾਲਜ ਲਾਧੂਪੁਰ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਸਵੈਇਛਤ ਸੇਵਾ ਮੁਕਤੀ ਲੈਣ ਉਪਰੰਤ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਐਮ. ਆਰ.
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਸਵੈਇਛਤ ਸੇਵਾ ਮੁਕਤੀ ਲੈਣ ਉਪਰੰਤ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਐਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੇ ਪ੍ਰਿੰਸੀਪਲ ਡਾਕਟਰ ਰਾਜੀਵ ਖੋਸਲਾ ਨੂੰ ਸਰਕਾਰੀ ਕਾਲਜ ਲਾਧੂਪੁਰ ਦਾ ਵਾਧੂ ਚਾਰਜ (ਡੀ.ਡੀ.ਓ .ਪਾਵਰਾਂ) ਦਿੱਤਾ ਗਿਆ, ਜਿਸ ’ਤੇ ਡਾਕਟਰ ਰਾਜੀਵ ਖੋਸਲਾ ਨੇ ਸਰਕਾਰੀ ਕਾਲਜ ਲਾਧੂਪੁਰ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾਕਟਰ ਖੋਸਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਏ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾਕਟਰ ਅਸ਼ਵਨੀ ਭੱਲਾ, ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਸਰਕਾਰੀ ਕਾਲਜ ਸਾਹਿਬਾਜਪੁਰ, ਸਾਬਕਾ ਜ਼ਿਲ੍ਹਾ ਕੈਰੀਅਰ ਕੌਂਸਲਰ ਪਰਮਿੰਦਰ ਸਿੰਘ ਸੈਣੀ, ਪ੍ਰੋਫੈਸਰ ਦਨੇਸ਼ ਕੁਮਾਰ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਵੀ ਕਾਲਜ ਵਲੋਂ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾਕਟਰ ਖੋਸਲਾ ਨੇ ਕਾਲਜ ਸਮੂਹ ਸਟਾਫ ਨਾਲ ਮੀਟਿੰਗ ਕਰਕੇ ਕਾਲਜ ਦੇ ਪ੍ਰਬੰਧਾਂ ਤੇ ਹੋਰ ਅਹਿਮ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋਫੈਸਰ ਮਲਕੀਤ ਸਿੰਘ, ਡਾਕਟਰ ਪਵਨ ਕੁਮਾਰ, ਪ੍ਰੋਫੈਸਰ ਜਸਬੀਰ ਸਿੰਘ ਲਾਇਬ੍ਰੇਰੀਅਨ, ਪ੍ਰੋਫੈਸਰ ਸੁਖਬੀਰ ਕੌਰ, ਕਲਰਕ ਸੁਰੇਸ਼ ਕੁਮਾਰ ਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ ।