18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਰਾਮ ਲੀਲਾ ਦਾ ਕੀਤਾ ਸ਼ੁਭ ਆਰੰਭ

ਗੁਰਦਾਸਪੁਰ, 16 ਅਕਤੂਬਰ (ਪੰਕਜ ਸ਼ਰਮਾ)-ਸ਼ਹਿਰ ਦੇ ਕਾਲਜ ਰੋਡ ਸਥਿਤ ਆਜ਼ਾਦ ਨੌਜਵਾਨ ਕਲੱਬ ਵਲੋਂ ਰਾਮ ਲੀਲਾ ਦਾ ਮੰਚਨ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਮ ਲੀਲਾ ਦਾ ਸ਼ੁਭ ਆਰੰਭ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਗੁਰਦਾਸਪੁਰ, 16 ਅਕਤੂਬਰ (ਪੰਕਜ ਸ਼ਰਮਾ)-ਸ਼ਹਿਰ ਦੇ ਕਾਲਜ ਰੋਡ ਸਥਿਤ ਆਜ਼ਾਦ ਨੌਜਵਾਨ ਕਲੱਬ ਵਲੋਂ ਰਾਮ ਲੀਲਾ ਦਾ ਮੰਚਨ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਮ ਲੀਲਾ ਦਾ ਸ਼ੁਭ ਆਰੰਭ ਕੀਤਾ। ਸਮਾਗਮ ’ਚ ਪਹੁੰਚਣ ’ ਤੇ ਕਲੱਬ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਮ ਲੀਲਾ ਦੇਖਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਕਾਰਜ ਦਾ ਸ਼ੁਭ ਆਰੰਭ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਾਮ ਲੀਲਾ ਵਰਗੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੇ ਹਨ। ਐਡਵੋਕੇਟ ਪਾਹੜਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਾਨੂੰ ਸੱਚਾਈ, ਧਰਮ ਤੇ ਫਰਜ਼ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਉਪਰੰਤ ਕਲੱਬ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਸਨਮਾਨਿਤ ਕੀਤਾ ਗਿਆ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਯਤਨ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨਵੇਂ ਥਾਣਾ ਮੁਖੀ ਪ੍ਰਥਮ ਪਠਾਨੀਆ ਨੇ ਥਾਣਾ ਬਹਿਰਾਮਪੁਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਵਿਦਿਆਰਥੀਆਂ ਦੇ ਗਿਆਨ ’ਚ ਵਾਧੇ ਲਈ ਮੁਕਾਬਲੇ
Ad Position 24