ਹਲਕਾ ਇੰਚਾਰਜ ਨੇ ਸੈਦੋਵਾਲ ਕਲਾਂ ਤੇ ਗਾਜੀਕੋਟ ਵਿਖੇ ਕਲੀਨਿਕ ਜਨਤਾ ਨੂੰ ਕੀਤੇ ਸਮਰਪਿਤ
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਸੈਦੋਵਾਲ ਕਲਾਂ ਤੇ ਗਾਜੀਕੋਟ ਵਿਖੇ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ-ਇੱਕ ਮੁੱਖ ਸੁਪਨਾ ਪੰਜਾਬ ਦੇ ਲੋਕਾਂ ਨੂੰ ਮਹਿੰਗੇ ਇਲਾਜ ਦੇ ਫਿਕਰਾਂ ਤੋਂ ਮੁਕਤ ਕਰਨਾ ਹੈ, ਜਿਸ ਲਈ ਪੰਜਾਬ ਸਰਕਾਰ ਦਿਨ-ਰਾਤ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਤੇ ਅੱਜ ਪਿੰਡਾਂ ਦੇ ਗਰੀਬ ਲੋਕਾਂ ਨੂੰ ਵੀ ਵੱਡੇ ਨਿੱਜੀ ਹਸਪਤਾਲਾਂ ਵਰਗੀਆਂ ਵਧੀਆ ਸਹੂਲਤਾਂ ਬਿਲਕੁਲ ਮੁਫ਼ਤ ਮਿਲ ਰਹੀਆਂ ਹਨ।
ਆ
ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦਾ ਸਵਾਗਤ ਕਰਦੇ ਆਗੂ। ਤਸਵੀਰ: ਅਸ਼ੋਕ ਸ਼ਰਮਾ
17-10-2026
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਸੈਦੋਵਾਲ ਕਲਾਂ ਤੇ ਗਾਜੀਕੋਟ ਵਿਖੇ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ-ਇੱਕ ਮੁੱਖ ਸੁਪਨਾ ਪੰਜਾਬ ਦੇ ਲੋਕਾਂ ਨੂੰ ਮਹਿੰਗੇ ਇਲਾਜ ਦੇ ਫਿਕਰਾਂ ਤੋਂ ਮੁਕਤ ਕਰਨਾ ਹੈ, ਜਿਸ ਲਈ ਪੰਜਾਬ ਸਰਕਾਰ ਦਿਨ-ਰਾਤ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਤੇ ਅੱਜ ਪਿੰਡਾਂ ਦੇ ਗਰੀਬ ਲੋਕਾਂ ਨੂੰ ਵੀ ਵੱਡੇ ਨਿੱਜੀ ਹਸਪਤਾਲਾਂ ਵਰਗੀਆਂ ਵਧੀਆ ਸਹੂਲਤਾਂ ਬਿਲਕੁਲ ਮੁਫ਼ਤ ਮਿਲ ਰਹੀਆਂ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹਲਕੇ ਅੰਦਰ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 14 ਹੋ ਗਈ ਹੈ ਅਤੇ ਆਉਂਦੇ ਦਿਨਾਂ ਦੌਰਾਨ ਹਲਕੇ ਅੰਦਰ ਹੋਰ ਨਵੇਂ ਆਮ ਆਦਮੀ ਕਲੀਨਿਕ ਜਨਤਾ ਦੀ ਸੇਵਾ ਲਈ ਸ਼ੁਰੂ ਕੀਤੇ ਜਾ ਰਹੇ ਹਨ। ਸ਼ਮਸ਼ੇਰ ਸਿੰਘ ਨੇ ਦੁਹਰਾਇਆ ਕਿ ਦੀਨਾਨਗਰ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਮਾਨ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹਰ ਇਕ ਨਾਗਰਿਕ ਤੱਕ ਸਿੱਧਾ ਪਹੁੰਚਾਇਆ ਜਾਵੇਗਾ।