18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਸੀ.ਬੀ.ਆਈ. ਦੇ ਨਾਂਅ ’ਤੇ ਡਰਾ-ਧਮਕਾ ਕੇ ਪੰਜਾਬ ’ਚ ਸੱਤਾ ਹਾਸਿਲ ਕਰਨ ਦੀ ਕਰ ਰਹੀ ਕੋਸ਼ਿਸ਼- ਜਾਗੋਵਾਲ

ਕਾਹਨੂੰਵਾਨ, 16 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੈਣੀ ਭਲਾਈ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਸਰਬਜੀਤ ਸਿੰਘ ਜਾਗੋਵਾਲ ਬਾਂਗਰ ਨੇ ਕਿਹਾ ਕਿ ਭਾਜਪਾ ਵਲੋਂ ਸੀ. ਬੀ.

Ad Position 21
No active advertisement
ਅਵਿੰਦਰ ਸਿੰਘ ਤੇ ਜਤਿੰਦਰ ਸਿੰਘ ਸਾਬੀ ਲਾਧੂਪੁਰ ਸਮੇਤ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਜਾਗੋਵਾਲ ਬਾਂਗਰ। ਤਸਵੀਰ : ਨਿਸ਼ਾਨ ਸਿੰਘ ਚਾਹਲ 17-10-2026
ਕਾਹਨੂੰਵਾਨ, 16 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੈਣੀ ਭਲਾਈ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਸਰਬਜੀਤ ਸਿੰਘ ਜਾਗੋਵਾਲ ਬਾਂਗਰ ਨੇ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਸਮੇਤ ਹੋਰ ਕੇਂਦਰੀ ਜਾਂਚ ਏਜੰਸੀਆਂ ਦੇ ਨਾਂਅ ’ਤੇ ਡਰਾ-ਧਮਕਾ ਕੇ ਪੰਜਾਬ ਵਿੱਚ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ’ਚ ਭਾਜਪਾ ਦਾ ਜਨ ਆਧਾਰ ਲਗਾਤਾਰ ਕਮਜ਼ੋਰ ਹੋਇਆ ਹੈ। ਇਸ ਲਈ ਭਾਜਪਾ ਆਪਣੇ ਮਨਸੂਬਿਆਂ ਵਿਚ ਕਦੇ ਵੀ ਕਾਮਯਾਬ ਨਹੀਂ ਹੋ ਸਕੇਗੀ। ਜਾਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ ਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਤਰਜੀਹ ਦਿੰਦੇ ਹੋਏ ਆਪਣੇ ਵੋਟ ਦਾ ਇਸਤੇਮਾਲ ਸਰਕਾਰ ਦੇ ਕੰਮਕਾਜ ਅਤੇ ਵਿਕਾਸ ਦੇ ਆਧਾਰ ’ਤੇ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸੂਬੇ ਦੇ ਹਿੱਤਾਂ ਤੇ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਦਬਾਅ ਦੀ ਸਿਆਸਤ ਨੂੰ ਪ੍ਰਵਾਨ ਨਹੀਂ ਕਰੇਗੀ। ਇਸ ਮੌਕੇ ਅਵਿੰਦਰ ਸਿੰਘ ਲਾਧੂਪੁਰ ਅਤੇ ਜਤਿੰਦਰ ਸਿੰਘ ਸਾਬੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੀਆਂ ਮੰਡੀਆਂ ਦਾ ਦੌਰਾ ਕਰਕੇ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਪਿੰਡ ਚੌਲਚੱਕ ਵਿਚ ਰਣਜੀਤ ਸਿੰਘ ਰਾਣਾ ਵਲੋਂ ਘੁੰਮਣ ਦੀ ਅਗਵਾਈ ਵਿਚ ਮੀਟਿੰਗ
Ad Position 24