ਕ੍ਰਿਸ਼ਨਾ ਡਰਾਮਾਟਿਕ ਕਲੱਬ ਦੀ ਰਾਮਲੀਲ੍ਹਾ ਵਿਚ ਗੌਤਮ ਸੇਠ ਗੁੱਡੂ ਨੇ ਸਾਥੀਆਂ ਸਮੇਤ ਕੀਤੀ ਸ਼ਿਰਕਤ
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਮੌਲਾ ਪ੍ਰੇਮ ਨਗਰ, ਦਾਰਾ ਸਲਾਮ ਵਿਖੇ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਮੌਲਾ ਪ੍ਰੇਮ ਨਗਰ, ਦਾਰਾ ਸਲਾਮ ਵਿਖੇ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਕਲੱਬ ਦੇ ਸਮੂਹ ਮੈਂਬਰਾਂ ਅਤੇ ਕਲਾਕਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਾਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ।