18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਥੇਦਾਰ ਸ਼ਾਮਪੁਰਾ ਦੀ ਸਿਹਤ ਦਾ ਹਾਲ ਜਾਣਿਆ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਦੇ ਗ੍ਰਹਿ ਪਿੰਡ ਸ਼ਾਮਪੁਰਾ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਸਿੰਘ ਸਾਹਿਬ ਜਥੇਦਾਰ ਰਣਜੀਤ ਸਿੰਘ ਨੇ ਜਥੇਦਾਰ ਸ਼ਾਮਪੁਰਾ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਦੇ ਗ੍ਰਹਿ ਪਿੰਡ ਸ਼ਾਮਪੁਰਾ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਸਿੰਘ ਸਾਹਿਬ ਜਥੇਦਾਰ ਰਣਜੀਤ ਸਿੰਘ ਨੇ ਜਥੇਦਾਰ ਸ਼ਾਮਪੁਰਾ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਦੋਵਾਂ ਸ਼ਖਸੀਅਤਾਂ ਦਰਮਿਆਨ ਮੌਜੂਦਾ ਪੰਥਕ ਹਾਲਾਤਾਂ ਅਤੇ ਪੰਥ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਵੀ ਹੋਇਆ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਚੋਣਾਂ ਜਾਣਬੁੱਝ ਕੇ ਨਹੀਂ ਕਰਵਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਮਾਣਯੋਗ ਅਦਾਲਤ ਦਾ ਵੀ ਦਰਵਾਜਾ ਖੜਕਾਇਆ ਜਾਵੇਗਾ। ਇਸ ਮੌਕੇ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਦਾ ਪਿੰਡ ਪਹੁੰਚਣ ’ਤੇ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁਖਤਾਰ ਸਿੰਘ ਉਗਰੇਵਾਲ, ਚਰਨਜੀਤ ਸਿੰਘ ਉਗਰੇਵਾਲ, ਬੂਆ ਸਿੰਘ ਉਗਰੇਵਾਲ, ਬਲਰਾਜ ਸਿੰਘ ਉਗਰੇਵਾਲ, ਸਵਰਨ ਸਿੰਘ ਅਹਿਮਦਗੜ੍ਹ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵੀ ਜਥੇਦਾਰ ਸ਼ਾਮਪੁਰਾ ਜੀ ਦੀ ਸਿਹਤ ਦਾ ਹਾਲ ਜਾਣਿਆ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਵਿਚ 38ਵੇਂ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ
Ad Position 24