ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਅੱਜ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌੋਸਲਰ ਸ੍ਰੀ ਮੁਕੇਸ਼ ਵਰਮਾ ਅਤੇ ਬਲਾਕ ਗਾਈਡੈਂਸ ਅਫਸਰ ਸ੍ਰੀ ਵਿਪਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ
ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਲਗਾਏ ਸੈਮੀਨਾਰ ਦੌਰਾਨ ਮਹਿਮਾਨ, ਪ੍ਰਬੰਧਕ ਤੇ ਵਿਦਿਆਰਥੀ। ਅਜੀਤ ਤਸਵੀਰ
18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਅੱਜ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌੋਸਲਰ ਸ੍ਰੀ ਮੁਕੇਸ਼ ਵਰਮਾ ਅਤੇ ਬਲਾਕ ਗਾਈਡੈਂਸ ਅਫਸਰ ਸ੍ਰੀ ਵਿਪਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਿਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਜਿੰਦਗੀ ਦੀਆਂ ਅਸਲ ਅਤੇ ਪ੍ਰੇਰਨਾਦਾਇਕ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ੇ ਕਿਸ ਤਰ੍ਹਾਂ ਇਕ ਵਿਅਕਤੀ ਦੇ ਸੁਨਹਿਰੀ ਭਵਿੱਖ ਨੂੰ ਤਬਾਹ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਖੇਡਾਂ ਤੇ ਉਸਾਰੂ ਗਤੀਵਿਧਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਤੇ ਸਮਾਜ ਵਿਚ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਸਕੂਲ ਦੇ ਫਾਇਰੈਕਟਰ ਸ੍ਰੀਮਤੀ ਸਤਿੰਦਰ ਕੌਰ ਪੰਨੂੰ, ਪ੍ਰਿੰ. ਗਗਨਦੀਪ ਸਿੰਘ, ਕਾਲਜ ਕੋਆਰਡੀਨੇਟਰ ਨਵਜੋਤ ਕੌਰ ਪੰਨੂੰ ਅਤੇ ਉਪ ਪ੍ਰਿੰਸੀਪਲ ਮਨੀ ਸ਼ਰਮਾ ਨੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹ੍ਹਾਂ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਇਕ ਸਿਹਤਮੰਦ, ਸਫਲ ਅਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਸੀ।