17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਆਸ-ਪਾਸ ਦੇ ਇਲਾਕੇ ਵਿਚ ਰੋਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਐਸ.

Ad Position 21
No active advertisement
ਅਜੀਤ ਡੈਸਕ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਆਸ-ਪਾਸ ਦੇ ਇਲਾਕੇ ਵਿਚ ਰੋਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਐਸ.ਬੀ. ਨਾਯਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਹੋਏ 4 ਰੋਜ਼ਾ ਮੁਕਾਬਲਿਆਂ ਦੌਰਾਨ ਅੰਡਰ-14 ਦੇ ਖਿਡਾਰੀ ਹਰਗੁਣਦੀਪ ਸਿੰਘ ਪਸਨਾਵਾਲ ਨੇ ਫੋਇਲ ਇਵੈਂਟ ਫੈਂਸਿੰਗ ਮੁਕਾਬਲੇ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਖਾਸ ਮੁਕਾਮ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਬਰੇ-ਫੈਂਸਿੰਗ ਅੰਡਰ-14 ਦੇ ਖਿਡਾਰੀ ਗੁਰਪ੍ਰਤਾਪ ਸਿੰਘ, ਵਾਸੀ ਕਾਹਨੂੰਵਾਨ ਨੇ ਵੀਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਿਤ ਕੀਤਾ ਹੈ। ਸਕੂਲ ਪਹੁੰਚਣ ’ਤੇ ਸਾਰੇ ਹੋਣਹਾਰ ਜੇਤੂ ਅਤੇ ਭਾਗੀਦਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਫੈਂਸਿੰਗ ਕੋਚ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸ਼ਾਲਾਘਾ ਕੀਤੀ ਗਈ। ਸਕੂਲ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਸੱਚੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਡੀ.ਪੀ. ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ, ਮੈਡਮ ਨੇਹਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਵਲ... ਅਗਲੀ ਖ਼ਬਰ ਐਸ. ਐਸ. ਪੀ. ਅਦਿੱਤਯ ਤੇ ਏ. ਡੀ. ਸੀ. ਵਲੋਂ ਨਸ਼ਿਆਂ ਦੇ ਹੋਟਸਪੋਟ ਇਲਾਕਿਆਂ ਦਾ ਦੌਰਾ
Ad Position 24