17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਵਲੋਂ ਸਵਾਗਤ

ਹਰਚੋਵਾਲ, 17 ਅਕਤੂਬਰ (ਭਾਮ, ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦੇ ਫ਼ੈਸਲੇ ਦਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੇ ਸਵਾਗਤ ਕੀਤਾ ਹੈ। ਇਸ ਮੌਕੇ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ।

Ad Position 21
No active advertisement
ਦੇਸਰਾਜ ਸਿੰਘ ਧੁੱਗਾ 18-10-2026
ਹਰਚੋਵਾਲ, 17 ਅਕਤੂਬਰ (ਭਾਮ, ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦੇ ਫ਼ੈਸਲੇ ਦਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੇ ਸਵਾਗਤ ਕੀਤਾ ਹੈ। ਇਸ ਮੌਕੇ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਕੌਮ ਦੀ ਸੇਵਾ ਅਤੇ ਕੁਰਬਾਨੀ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾਂ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ ਅਤੇ ਕੌਮ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਵਲੋਂ ਲਏ ਗਏ ਫ਼ੈਸਲਿਆਂ ਦਾ ਸਿੱਖ ਸੰਗਤ ਵਿਚ ਵਿਸ਼ੇਸ਼ ਮਹੱਤਵ ਹੈ। ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਕੌਮ ਦੇ ਸ਼ਹੀਦਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਸਾਂਝਾ ਫ਼ਰਜ਼ ਹੈ। ਇਸ ਮੌਕੇ ਮੈਨੇਜਰ ਸੁਖਜਿੰਦਰ ਸਿੰਘ ਭਾਮ, ਬਲਦੇਵ ਸਿੰਘ ਸਾ. ਸਰਪੰਚ ਨਵੀਂ ਕੀੜੀ ਅਤੇ ਸੁਖਦੀਪ ਸਿੰਘ ਪਿੰਡਾ ਰੋੜੀ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਰੰਟ ਦੇ ਨਾਲ ਮਰੇ ਨੌਜਵਾਨ ਦੇ ਪਰਿਵਾਰ ਦੀ ਪੰਜਾਬ ਨੈਸ਼ਨਲ ਬੈਂਕ ਨੇ ਕੀਤੀ ਮਾਲੀ ਮਦਦ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24