ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਨੈਤਿਕ ਇਮਤਿਹਾਨ ਵਿਚ ਮਾਰੀਆਂ ਮੱਲ੍ਹਾਂ
ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.
ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੁਸਾਇਟੀ ਵਲੋਂ ਕਰਵਾਏ ਗਏ ਨੈਤਿਕ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ, ਤੀਜਾ ਅਤੇ ਵਿਸ਼ੇਸ਼ ਇਨਾਮ ਹਾਸਲ ਕੀਤੇ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਇਮਤਿਹਾਨ ਵਿਚ ਤੀਜੀ ਤੋਂ ਅੱਠਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੋ ਭਾਗਾਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਨੈਤਿਕ ਸਿੱਖਿਆ ਦਾ ਮੁੱਖ ਉਦੇਸ਼ ਬੱਚਿਆਂ ਵਿਚ ਚੰਗੇ ਸੰਸਕਾਰ, ਇਮਾਨਦਾਰੀ, ਅਨੁਸ਼ਾਸਨ, ਸੇਵਾ-ਭਾਵਨਾ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਅਜਿਹੇ ਇਮਤਿਹਾਨ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੁਸਾਇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਨੂੰ ਚੰਗਾ ਵਿਦਿਆਰਥੀ ਬਣਾਉਣ ਦੇ ਨਾਲ-ਨਾਲ ਇਕ ਚੰਗਾ ਇਨਸਾਨ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਭਵਿੱਖ ਵਿਚ ਵੀ ਅਜਿਹੀਆਂ ਨੈਤਿਕ ਸਿੱਖਿਆ ਨਾਲ ਜੁੜੀਆਂ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਸਮੇਤ ਪ੍ਰਬੰਧਕ ਹਾਜ਼ਰ ਸਨ।