17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਜਪਾ ਮਹਿਲਾ ਮੋਰਚਾ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ

ਗੁਰਦਾਸਪੁਰ, 17 ਅਕਤੂਬਰ (ਪੰਕਜ ਸ਼ਰਮਾ)- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ.

Ad Position 21
No active advertisement
ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕਤੂਬਰ (ਪੰਕਜ ਸ਼ਰਮਾ)- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ) ਦੀਆਂ 11 ਵਿਦਿਆਰਥਣਾਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਜਕਰਤਾਵਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਿੰਦੀਆ ਦੀ ਅਗਵਾਈ ਹੇਠ ਸਥਾਨਿਕ ਹਨੂੰਮਾਨ ਚੌਕ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਿੰਦੀਆ ਨੇ ਦੋਸ਼ ਲਗਾਇਆ ਕਿ ਪ੍ਰੀਖਿਆ ਵਿਚ ਵੱਧ ਨੰਬਰ ਦੇਣ ਦਾ ਲਾਲਚ ਦੇ ਕੇ ਵਿਦਿਆਰਥਣਾਂ ਨਾਲ ਜਿਸਮਾਨੀ ਛੇੜਛਾੜ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਸ਼ਾਮਿਲ ਮੁਲਜ਼ਮ ਦਾ ਕਾਂਗਰਸ ਪਾਰਟੀ ਵਿਚ ਚੰਗਾ ਪ੍ਰਭਾਵ ਤੇ ਰਸੂਖ ਹੈ ਅਤੇ ਰਾਹੁਲ ਗਾਂਧੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਬਿੰਦੀਆ ਨੇ ਕਿਹਾ ਕਿ ਅਜਿਹਾ ਕਰਕੇ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੀ ਸੋਚ ਨੂੰ ਉਜਾਗਰ ਕੀਤਾ ਹੈ ਜੋ ਉਨ੍ਹਾਂ ਅਨੁਸਾਰ ਹਮੇਸ਼ਾ ਮਹਿਲਾਵਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਸੋਚ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਵਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਜਕਰਤਾਵਾਂ ਨੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਖੇਤੀਬਾੜੀ ਦਫ਼ਤਰ ਵੱਲ ਜਾਂਦੇ ਫੁੱਟਪਾਥਾਂ ’ਤੇ ਸਫ਼ਾਈ ਦਾ ਮੰਦਾ ਹਾਲ
Ad Position 24