18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ

ਕਿਲ੍ਹਾ ਲਾਲ ਸਿੰਘ, 17 ਅਕਤੂਬਰ (ਬਲਬੀਰ ਸਿੰਘ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਮਹਾਨ ਵਿਗਿਆਨੀ ਅਤੇ ਦੇਸ਼ ਦੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਡਾਕਟਰ ਏ. ਪੀ.

Ad Position 21
No active advertisement
ਅਜੀਤ ਡੈਸਕ 18-10-2026
ਕਿਲ੍ਹਾ ਲਾਲ ਸਿੰਘ, 17 ਅਕਤੂਬਰ (ਬਲਬੀਰ ਸਿੰਘ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਮਹਾਨ ਵਿਗਿਆਨੀ ਅਤੇ ਦੇਸ਼ ਦੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਦੀ ਜੈਯੰਤੀ ਨੂੰ ਸਮਰਪਿਤ ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਡਾਕਟਰ ਕਲਾਮ ਦੇ ਜੀਵਨ ਉਨਾਂ ਦੀਆਂ ਪ੍ਰਾਪਤੀਆਂ ਅਤੇ ਦੇਸ਼ ਦੀ ਤਰੱਕੀ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ। ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਿੱਖਿਆਦਾਇਕ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਜਿਵੇਂ ਭਾਸ਼ਣ ਮੁਕਾਬਲਾ, ਲੇਖ ਲਿਖਣ ਦਾ ਮੁਕਾਬਲਾ ਚਿੱਤਰਕਾਰੀ ਆਦਿ ਕੀਤੀਆਂ ਗਈਆਂ। ਇਸ ਮੌਕੇ ਉਪ ਚੇਅਰਮੈਨ ਐਡਵੋਕੇਟ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰ ਕਲਾਮ ਦਾ ਜੀਵਨ ਸਾਨੂੰ ਵੱਡੇ ਸੁਪਨੇ ਵੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਫਲਤਾ ਪ੍ਰਾਪਤ ਕਰਨ ਲਈ ਆਤਮ ਵਿਸ਼ਵਾਸ ਅਨੁਸ਼ਾਸਨ, ਇਮਾਨਦਾਰੀ ਅਤੇ ਲਗਾਤਾਰ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਕਿਹਾ ਕਿ ਡਾਕਟਰ ਅਬਦੁਲ ਕਲਾਮ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਵਿਦਿਆਰਥੀਆਂ ਨੂੰ ਇਕ ਚੰਗਾ ਨਾਗਰਿਕ ਬਣਨ ਦਾ ਯਤਨ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਦੁਆਰਾ ਡਾ. ਅਬਦੁਲ ਕਲਾਮ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਅਤੇ ਦੇਸ਼ ਦਾ ਨਾਂਅ ਰੋਸ਼ਨ ਕਰਨ ਦਾ ਪ੍ਰਣ ਲਿਆ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਸੀ- ਝੰਗੀ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ‘ਇੰਟਰਨੈਸ਼ਨਲ ਮੈਥ ਉਲੰਪੀਆਡ’ ਕਰਵਾਈ
Ad Position 24