18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਝੋਟਾ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਸੀ- ਝੰਗੀ

ਡੇਰਾ ਬਾਬਾ ਨਾਨਕ, 17 ਅਕਤੂਬਰ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਝੰਗੀ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਚਿੱਟੇ ਦਿਨ ਹੋਈ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਸੀ। ਝੰਗੀ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਵਾਅਦਾ ਲੈ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਾਢੇ 4 ਸਾਲਾਂ ਦੌਰਾਨ ਵੀ ਨਸ਼ਾ ਖ਼ਤਮ ਨਹੀ ਕਰ ਸਕੀ।

Ad Position 21
No active advertisement
ਅਮਰਜੀਤ ਸਿੰਘ ਝੰਗੀ 18-10-2026
ਡੇਰਾ ਬਾਬਾ ਨਾਨਕ, 17 ਅਕਤੂਬਰ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਝੰਗੀ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਚਿੱਟੇ ਦਿਨ ਹੋਈ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਸੀ। ਝੰਗੀ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਵਾਅਦਾ ਲੈ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਾਢੇ 4 ਸਾਲਾਂ ਦੌਰਾਨ ਵੀ ਨਸ਼ਾ ਖ਼ਤਮ ਨਹੀ ਕਰ ਸਕੀ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ਹਰ ਗਲੀ, ਚੋਰਾਹੇ, ਬਾਜ਼ਾਰਾਂ ਅੰਦਰ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਆਏ ਦਿਨ ਕਾਰੋਬਾਰੀਆਂ ਤੋਂ ਲੈ ਕੇ ਆਮ ਦੁਕਾਨਦਾਰਾਂ ਨੂੰ ਫਿਰੌਤੀਆਂ ਲਈ ਮਿਲ ਰਹੀਆਂ, ਧਮਕੀਆਂ ਨੂੰ ਲੈ ਕੇ ਵੀ ਲੋਕਾਂ ਅੰਦਰ ਡਰ ਦਾ ਮਹੌਲ ਹੈ। ਝੰਗੀ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ, ਜਿਸ ਲਈ ਇਸ ਸਰਕਾਰ ਨੂੰ ਨੈਤਕਿਤਾ ਦੇ ਆਧਾਰ ’ਤੇ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ।
Ad Position 22
No active advertisement
ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਸੁਰਤਾਜ ਸਿੰਘ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ
Ad Position 24