ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ
ਧਾਰੀਵਾਲ, 17 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਧਾਰੀਵਾਲ, 17 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਵਾਰ ਕਵਿਤਾਵਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸਕੂਲ ਦੇ 12 ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਵਿਖੇ ਅੰਮ੍ਰਿਤ ਛਕਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ,ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਬਾਬਾ ਬੰਦਾ ਬਹਾਦੁਰ ਜੀ ਦੇ ਜੀਵਨ ਇਤਿਹਾਸ ਬਾਰੇ ਜਾਂਣਕਾਰੀ ਦਿੱਤੀ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਤੋਂ ਪ੍ਰਰੇਣਾ ਲੈਣ ਲਈ ਕਿਹਾ ।