18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਈਬਰ ਸਕਿਓਰਿਟੀ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸੈਮੀਨਾਰ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ. ਸੀ.

Ad Position 21
No active advertisement
ਅਜੀਤ ਡੈਸਕ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ.ਸੀ.ਟੀ. ਅਕੈਡਮੀ ਅਤੇ ਆਈ.ਬੀ.ਐਮ. ਦੇ ਸਹਿਯੋਗ ਨਾਲ ਸਾਈਬਰ ਸਕਿਓਰਿਟੀ (ਸਾਈਬਰ ਸੁਰੱਖਿਆ) ਵਿਸ਼ੇ ’ਤੇ ਇਕ ਵਿਸ਼ੇਸ਼ ਤਿੰਨ ਰੋਜ਼ਾ ਸਿਖਲਾਈ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੀ.ਸੀ.ਏ. ਭਾਗ ਤੀਜਾ ਤੇ ਬੀ.ਐੱਸ . ਸੀ. ਆਈ.ਟੀ. ਭਾਗ ਤੀਜਾ ਦੇ ਕੁੱਲ 65 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਡਿਜੀਟਲ ਯੁੱਗ ਦੀਆਂ ਤਕਨੀਕੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਦੀਆਂ ਵੱਖ-ਵੱਖ ਕਿਸਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਸ਼ੱਕੀ ਲਿੰਕਾਂ ਅਤੇ ਈ-ਮੇਲਾਂ ਤੋਂ ਬਚਣ, ਸੋਸ਼ਲ ਮੀਡੀਆ ’ਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਸਮੇਂ ਸਾਵਧਾਨੀ ਵਰਤਣ ਅਤੇ ਆਨਲਾਈਨ ਵਿੱਤੀ ਲੈਣ-ਦੇਣ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਮੌਜੂਦਾ ਸਮੇਂ ਵਿਚ ਡਿਜੀਟਲ ਤਕਨਾਲੋਜੀ ਦੀ ਵਧ ਰਹੀ ਵਰਤੋਂ ਦੇ ਨਾਲ ਸਾਈਬਰ ਸੁਰੱਖਿਆ ਦੀ ਮਹੱਤਤਾ ਵੀ ਲਗਾਤਾਰ ਵਧ ਰਹੀ ਹੈ। ਇਸ ਲਈ ਤਕਨੀਕੀ ਗਿਆਨ ਦੇ ਨਾਲ-ਨਾਲ ਸਾਈਬਰ ਖ਼ਤਰਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੋਂ ਬਚਾਅ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ। ਇਸ ਸਮਾਗਮ ਦੀ ਕੋਆਰਡੀਨੇਟਰ ਪ੍ਰੋ.ਅਮਨਦੀਪ ਕੌਰ ਨੇ ਇਸ ਸੈਮੀਨਾਰ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਅਹਿਮ ਭੂਮਿਕਾ ਨਿਭਾਈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਵਰਗੇ ਮਹੱਤਵਪੂਰਨ ਵਿਸ਼ਿਆਂ ਦਾ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰੋ. ਨੇਹਾ ਢੱਲ ਤੇ ਪ੍ਰੋ. ਪਲਕਪ੍ਰੀਤ ਕੌਰ ਵੀ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਤਕਨੀਕੀ ਗਿਆਨ ਅਤੇ ਰੋਜ਼ਗਾਰ-ਮੁਖੀ ਹੁਨਰ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਕਰਨਗੇ ਮਹਾਂ-ਹੜਤਾਲ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ’ਚ ਵਿਦਿਆਰਥੀਆਂ ਦੀ ਚੋਣ
Ad Position 24