21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਕਰਨਗੇ ਮਹਾਂ-ਹੜਤਾਲ
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਜਿਲਾ ਚੇਅਰਮੈਨ ਲੱਖਵਿੰਦਰ ਸਿੰਘ ਗੁਰਾਇਆ, ਜਿਲਾ ਪ੍ਰਧਾਨ ਸਾਵਨ ਸਿੰਘ ਗਿੱਲ, ਜਿਲਾ ਜਨਰਲ ਸਕੱਤਰ ਗੁਰਜੀਤ ਸਿੰਘ ਰੰਧਾਵਾ ਅਤੇ ਇਮੈਨੂੰਐਲ ਨਾਹਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਨ੍ਹਾਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪੀ.
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਜਿਲਾ ਚੇਅਰਮੈਨ ਲੱਖਵਿੰਦਰ ਸਿੰਘ ਗੁਰਾਇਆ, ਜਿਲਾ ਪ੍ਰਧਾਨ ਸਾਵਨ ਸਿੰਘ ਗਿੱਲ, ਜਿਲਾ ਜਨਰਲ ਸਕੱਤਰ ਗੁਰਜੀਤ ਸਿੰਘ ਰੰਧਾਵਾ ਅਤੇ ਇਮੈਨੂੰਐਲ ਨਾਹਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਨ੍ਹਾਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪੀ.ਐੱਸ.ਐੱਮ.ਐੱਸ.ਯੂ, ਸਾਂਝਾ ਮੁਲਾਜ਼ਮ ਮੰਚ, ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ 21 ਅਤੇ 22 ਅਕਤੂਬਰ ਨੂੰ ਹਰ ਵਿਭਾਗ ਦੇ ਸਾਥੀ ਸਮੂਹਿਕ ਛੁੱਟੀ ਲੈਕੇ ਮਹਾਂਹੜਤਾਲ਼ ਕਰਕੇ ਜਿਲਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ । ਇਸ ਸੰਘਰਸ਼ੀ ਪ੍ਰੋਗਰਾਮ ਲਈ ਉਕਤ ਆਗੂਆਂ ਵਲੋ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਦਿੱਤੇ ਪ੍ਰੋਗਰਾਮ ਨੂੰ ਨੇਪੜੇ ਚੜਾਇਆ ਜਾਵੇ ਤਾਂ ਕਿ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਜਾ ਸਕੇ।ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਕੁਲਵਿੰਦਰ ਸਿੰਘ, ਰਵਿੰਦਰ ਕੁਮਾਰ, ਸਿਮਰਤਪਾਲ ਸਿੰਘ ਭੱਟੀ, ਪੁਨੀਤ, ਮੈਡਮ ਮਨੀਸ਼ਾ, ਮਨਜੋਤ ਕੌਰ ਬਾਜਵਾ ਆਦਿ ਹਾਜ਼ਰ ਸਨ।