18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਾਬਾ ਮੇਹਰ ਸਿੰਘ ਗਰੁੱਪ ਵਿਖੇ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਗੁਰਦਾਸਪੁਰ, 17 ਅਕਤੂਬਰ (ਅਸ਼ੋਕ ਸ਼ਰਮਾ)- ਬਾਬਾ ਮੇਹਰ ਸਿੰਘ ਗਰੁੱਪ ਆੱਫ ਇੰਸਟੀਟਿਊਟ ਪੁਰਾਣਾ ਸ਼ਾਲਾ ਦੇ ਨਰਸਿੰਗ ਅਤੇ ਐਜੂਕੇਸ਼ਨ ਵਿਭਾਗ ਦੇ ਨਵੇਂ ਸੈਸ਼ਨ ਦੀ ਆਰੰਭਤਾ ਲਈ ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਅਤੇ ਐੱਮ. ਡੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਈ।

Ad Position 21
No active advertisement
ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕਤੂਬਰ (ਅਸ਼ੋਕ ਸ਼ਰਮਾ)- ਬਾਬਾ ਮੇਹਰ ਸਿੰਘ ਗਰੁੱਪ ਆੱਫ ਇੰਸਟੀਟਿਊਟ ਪੁਰਾਣਾ ਸ਼ਾਲਾ ਦੇ ਨਰਸਿੰਗ ਅਤੇ ਐਜੂਕੇਸ਼ਨ ਵਿਭਾਗ ਦੇ ਨਵੇਂ ਸੈਸ਼ਨ ਦੀ ਆਰੰਭਤਾ ਲਈ ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਅਤੇ ਐੱਮ.ਡੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਈ। ਇਸ ਉਪਰੰਤ ਵੱਖ ਵੱਖ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਕੀਤੇ ਗਏ I ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿਖਿਆ ਹਾਸਲ ਕਰਦੇ ਹੋਏ ਜੀਵਨ ਵਿਚ ਗੁਰਬਾਣੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਦਸਿਆ ਕਿ ਕਾਲਜ ਵਿਚ ਸੈਸ਼ਨ 2026-27 ਲਈ ਡੀ.ਐੱਲ.ਐੱਡ, ਜੀ.ਐੱਨ.ਐੱਮ, ਏ.ਐੱਨ.ਐੱਮ, ਬੀ.ਐਸੀ ਨਰਸਿੰਗ, ਓਟੀ, ਐਮਰਜੰਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਲਈ ਦਾਖਲਾ ਚੱਲ ਰਿਹਾ ਹੈ, ਇੱਛੁਕ ਵਿਦਿਆਰਥੀ ਕੋਰਸ ਸਬੰਧੀ ਵਧੇਰੇ ਜਾਣਕਾਰੀ ਸੰਸਥਾ ਦੇ ਪੁਰਾਣਾ ਸ਼ਾਲਾ ਅਤੇ ਕਲਾਨੌਰ ਕੈਂਪਸ ਵਿਚ ਸਥਾਪਿਤ ਕੀਤੇ ਹੈਲਪ ਡੈਸਕ ਤੋਂ ਪ੍ਰਾਪਤ ਕਰ ਸਕਦੇ ਹਨ I ਸੰਸਥਾ ਵਿਚ ਚੰਗੀਆਂ ਹੋਸਟਲ ਸੁਵਿਧਾਵਾਂ ਹੋਣ ਕਰਕੇ ਬਾਹਰੀ ਰਾਜਾਂ ਤੋਂ ਵਿਦਿਆਰਥੀ ਦਾਖਲਾ ਲੈ ਕੇ ਚੰਗੀ ਤਾਲੀਮ ਹਾਸਲ ਕਰ ਰਹੇ ਹਨ I ਇਸ ਮੌਕੇ ਨਰਸਿੰਗ ਵਿਭਾਗ ਦੇ ਪ੍ਰਿੰਸ਼ੀਪਲ ਸਤਿੰਦਰ ਕੌਰ ਅਤੇ ਐਜੂਕੇਸ਼ਨ ਵਿਭਾਗ ਦੇ ਕੋਆਰਡੀਨੇਟਰ ਰੈਨੂੰ ਬਾਲਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਅਗਲੀ ਖ਼ਬਰ ਐੱਚ. ਆਰ. ਏ. ਸਕੂਲ ਦੇ ਕਰਨਪ੍ਰੀਤ ਸਿੰਘ ਨੇ ਸ਼ੂਟਿੰਗ ਮੁਕਾਬਲੇ ’ਚੋਂ ਸੋਨੇ ਦਾ ਤਗਮਾ ਕੀਤਾ ਹਾਸਿਲ
Ad Position 24