18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ

ਪਠਾਨਕੋਟ, 17 ਅਕਤੂਬਰ (ਸੰਧੂ)-ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਵਿਹੜੇ ਵਿਚ ਸੱਤਵੀਂ ਜ਼ਿਲ੍ਹਾ ਪਠਾਨਕੋਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਜ਼ਿਲ੍ਹੇ ਦੇ ਲਗਪਗ 20 ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਵਿਖੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ਼ਗੁਨ ਗੁਪਤਾ। ਤਸਵੀਰ: ਸੰਧੂ 18-10-2026
ਪਠਾਨਕੋਟ, 17 ਅਕਤੂਬਰ (ਸੰਧੂ)-ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਵਿਹੜੇ ਵਿਚ ਸੱਤਵੀਂ ਜ਼ਿਲ੍ਹਾ ਪਠਾਨਕੋਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਜ਼ਿਲ੍ਹੇ ਦੇ ਲਗਪਗ 20 ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਦੀ ਪ੍ਰਿੰਸੀਪਲ ਸ਼ਗੁਨ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਕਰਾਟੇ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਕਰਾਟੇ ਕੋਚ ਨਿਤਿਨ ਅਤੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਵਾਲੇ ਅਰਜੁਨ ਤੇ ਅਰੁਣ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ਕਰਾਟੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਰਜੁਨ ਅਤੇ ਸਪੋਰਟਸ ਅਫ਼ਸਰ ਅਰੁਣ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਦੇ ਚੇਅਰਮੈਨ ਸ੍ਰਿਜਲ ਗੁਪਤਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਭਵਿੱਖ ਵਿਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਅਜਿਹੇ ਮੌਕੇ ਪ੍ਰਦਾਨ ਕਰਦਾ ਰਹੇਗਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਸਮਾਗਮ ਲਈ ਸਕੂਲ ਪ੍ਰਬੰਧਕਾਂ ਅਤੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੌਰੀ ਸ਼ੰਕਰ ਸੇਵਾ ਸੰਮਤੀ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਰੇਸ਼ ਮਹਾਜਨ ਨਿਰਗੁਣ ਵਲੋਂ ਸ਼ਿਵ ਸ਼ਕਤੀ ਨਾਟਕ ਕਲੱਬ ਦੀ ਰਾਮ ਲੀਲ੍ਹਾ ਦੀ ਛੇਵੀਂ ਰਾਤ ਦਾ ਉਦਘਾਟਨ
Ad Position 24