18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਾਵਾ ਨਾਗਾ ਸਕੂਲ ਵਿਖੇ ਨਿਰਮਲ ਦੇਵੀ ਨੂੰ ਭਾਵਭਿੰਨੀ ਵਿਦਾਇਗੀ

ਘਰੋਟਾ, 17 ਅਕਤੂਬਰ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਪ੍ਰਬੰਧਕ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੌਕੇ ਸਕੂਲ ਵਿਚ ਪਿਛਲੇ 25 ਸਾਲਾ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਕੂਲ ਸੇਵਾਦਾਰ ਦੀਦੀ ਨਿਰਮਲ ਦੇਵੀ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਘਰੋਟਾ, 17 ਅਕਤੂਬਰ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਪ੍ਰਬੰਧਕ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੌਕੇ ਸਕੂਲ ਵਿਚ ਪਿਛਲੇ 25 ਸਾਲਾ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਕੂਲ ਸੇਵਾਦਾਰ ਦੀਦੀ ਨਿਰਮਲ ਦੇਵੀ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸਕੂਲ ਪਰਿਵਾਰ ਵਲੋਂ ਨਿਰਮਲ ਦੇਵੀ ਦੇ 25 ਸਾਲਾ ਦੇ ਸਮਰਪਣ, ਮਿਹਨਤ, ਨਿਸ਼ਠਾ ਤੇ ਸਕੂਲ ਪ੍ਰਤੀ ਅਮੁੱਲ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਕਮਾਂਡੈਂਟ ਅਸ਼ੋਕ ਕੁਮਾਰ ਅਤੇ ਪ੍ਰਿੰਸੀਪਲ ਵਿਕਾਸ ਸਿੰਘ ਨੇ ਕਿਹਾ ਕਿ ਨਿਰਮਲ ਦੇਵੀ ਨੇ ਲੰਬੇ ਸਮੇਂ ਤੱਕ ਸਕੂਲ ਦੀ ਸੇਵਾ ਕਰਦਿਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਇਆ। ਉਨ੍ਹਾਂ ਦੀਆਂ ਸੇਵਾਵਾਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸਿਹਤਮੰਦ, ਸੁਖੀ ਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਵਿਕਾਸ ਸਿੰਘ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ, ਮੈਨੇਜਰ ਜਸਵਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਸਤਿਕਾਰਯੋਗ ਮੈਂਬਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਬਣੀ ਨਵੀਂ ਪਾਰਕਿੰਗ ਦਾ ਉਦਘਾਟਨ ਅਗਲੀ ਖ਼ਬਰ ਗੌਰੀ ਸ਼ੰਕਰ ਸੇਵਾ ਸੰਮਤੀ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24