ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਬਣੀ ਨਵੀਂ ਪਾਰਕਿੰਗ ਦਾ ਉਦਘਾਟਨ
ਪਠਾਨਕੋਟ, 17 ਅਕਤੂਬਰ (ਸੰਧੂ/ਸੁਮਿਤ)-ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਸੁਧਾਰ ਟਰੱਸਟ ਵਲੋਂ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਲਗਪਗ 43 ਲੱਖ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਨਵੀਂ ਪਾਰਕਿੰਗ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪਠਾਨਕੋਟ, 17 ਅਕਤੂਬਰ (ਸੰਧੂ/ਸੁਮਿਤ)-ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਸੁਧਾਰ ਟਰੱਸਟ ਵਲੋਂ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਲਗਪਗ 43 ਲੱਖ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਨਵੀਂ ਪਾਰਕਿੰਗ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਦਘਾਟਨ ਮੌਕੇ ਸੌਰਭ ਬਹਿਲ ਨੇ ਨਗਰ ਸੁਧਾਰ ਟਰੱਸਟ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਗਰ ਸੁਧਾਰ ਟਰੱਸਟ ਨਾਲ ਸਬੰਧਿਤ ਕਿਸੇ ਕੰਮ, ਯੋਜਨਾ ਜਾਂ ਸਹੂਲਤ ਨੂੰ ਲੈ ਕੇ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ ਅਤੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਚੇਅਰਮੈਨ ਸੌਰਭ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵੀ ਸ਼ਹਿਰ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਤੇ ਲੋਕਾਂ ਦੀ ਸਹੂਲਤ ਲਈ ਯਤਨਸ਼ੀਲ ਹੈ। ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ, ਹਿੰਦੂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਰੇਖਾ ਮਣੀ ਸ਼ਰਮਾ, ਨਰਿੰਦਰ ਸ਼ਰਮਾ ਲਾਲਾ, ਸੁਰਿੰਦਰ ਰਾਹੀ, ਸਾਰਥਕ ਮਹਾਜਨ, ਪੁਨੀਤ ਔਹਰੀ, ਚਾਚਾ ਵੇਦ ਪ੍ਰਕਾਸ਼, ਅਮਿਤ ਚੁੱਘ ਨਤਿੰਦਰ ਸਿੰਘ ਨਾਗਰਾ, ਕਮਲ ਬਹਿਲ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਮਰਥਕ ਮੌਜੂਦ ਸਨ।