17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਠਾਨਕੋਟ ਦੀ ਸਬਜ਼ੀ ਮੰਡੀ ’ਚ ਸੀਵਰੇਜ ਤੇ ਗਟਰ ਦੀ ਗੰਦਗੀ ਸੁੱਟੇ ਜਾਣ ਨਾਲ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਖੜ੍ਹੇ ਹੋਏ ਸਵਾਲ

ਪਠਾਨਕੋਟ, 17 ਅਕਤੂਬਰ (ਸੁਮਿਤ)-ਪਠਾਨਕੋਟ ਦੀ ਸਬਜ਼ੀ ਮੰਡੀ ਵਿਚ ਸੀਵਰੇਜ ਅਤੇ ਗਟਰ ਦੀ ਗੰਦਗੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਮੰਡੀ ਦੇ ਅੰਦਰ ਸੁਪਰ ਸਕਸ਼ਨ ਮਸ਼ੀਨ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਕੱਢੀ ਜਾ ਰਹੀ ਗਟਰ ਦੀ ਗੰਦਗੀ ਡੰਪ ਕਰਨ ਦੇ ਦੋਸ਼ ਲੱਗੇ ਹਨ, ਜਿਸ ਨੂੰ ਲੈ ਕੇ ਮੰਡੀ ਦੇ ਪ੍ਰਧਾਨ ਸੋਨੂ ਅਰੋੜਾ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਸਬਜ਼ੀ ਮੰਡੀ ਵਿਚ ਸੀਵਰੇਜ ਤੇ ਗਟਰ ਦੀ ਗੰਦਗੀ ਸੁੱਟੇ ਜਾਣ ਮਗਰੋਂ ਫੈਲੀ ਗੰਦਗੀ ਅਤੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੋਨੂ ਅਰੋੜਾ। ਤਸਵੀਰਾਂ: ਸੁਮਿਤ 18-10-2026
ਪਠਾਨਕੋਟ, 17 ਅਕਤੂਬਰ (ਸੁਮਿਤ)-ਪਠਾਨਕੋਟ ਦੀ ਸਬਜ਼ੀ ਮੰਡੀ ਵਿਚ ਸੀਵਰੇਜ ਅਤੇ ਗਟਰ ਦੀ ਗੰਦਗੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਮੰਡੀ ਦੇ ਅੰਦਰ ਸੁਪਰ ਸਕਸ਼ਨ ਮਸ਼ੀਨ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਕੱਢੀ ਜਾ ਰਹੀ ਗਟਰ ਦੀ ਗੰਦਗੀ ਡੰਪ ਕਰਨ ਦੇ ਦੋਸ਼ ਲੱਗੇ ਹਨ, ਜਿਸ ਨੂੰ ਲੈ ਕੇ ਮੰਡੀ ਦੇ ਪ੍ਰਧਾਨ ਸੋਨੂ ਅਰੋੜਾ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਬੰਧੀ ਮੰਡੀ ਦੇ ਪ੍ਰਧਾਨ ਸੋਨੂ ਅਰੋੜਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੁਪਰ ਸਕਸ਼ਨ ਮਸ਼ੀਨ ਦੀਆਂ ਕਰੀਬ 9 ਗੱਡੀਆਂ ਮੰਡੀ ਵਿਚ ਗੰਦਗੀ ਸੁੱਟ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਕਰੀਬ 7 ਵਜੇ ਜਦੋਂ ਉਹ ਆਪਣੀ ਫੜ੍ਹੀ ’ਤੇ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਸੁਪਰ ਸਕਸ਼ਨ ਗੱਡੀ ਨੂੰ ਮੰਡੀ ਵਿਚ ਗਟਰ ਦੀ ਗੰਦਗੀ ਖਾਲੀ ਕਰਦਿਆਂ ਦੇਖਿਆ। ਉਨ੍ਹਾਂ ਵਲੋਂ ਇਸ ਮਾਮਲੇ ਦੀ ਵੀਡੀਓ ਬਣਾ ਕੇ ਮਾਰਕੀਟ ਕਮੇਟੀ ਦੇ ਸਕੱਤਰ ਬਲਬੀਰ ਸਿੰਘ ਬਾਜਵਾ ਨੂੰ ਵੀ ਭੇਜੀ ਗਈ ।ਉੱਧਰ ਮਾਰਕੀਟ ਕਮੇਟੀ ਦੇ ਸਕੱਤਰ ਬਲਬੀਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਅੱਜ ਸਵੇਰੇ ਹੀ ਆਇਆ ਹੈ।ਉਨਾਂ ਕਿਹਾ ਕਿ ਇਕ ਪਾਸੇ ਨਗਰ ਨਿਗਮ ਦੀ ਜ਼ਿੰਮੇਵਾਰੀ ਪੂਰੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣਾ ਹੈ। ਦੂਜੇ ਪਾਸੇ ਸਬਜ਼ੀ ਮੰਡੀ ਵਿਚ ਹੀ ਗੰਦਗੀ ਦੇ ਢੇਰ ਲਗਾਏ ਜਾ ਰਹੇ ਹਨ ਜੋ ਗ਼ਲਤ ਹੈ। ਨਿਗਮ ਤੋਂ ਇਸ ਦਾ ਜਵਾਬ ਲਿਆ ਜਾਵੇਗਾ ਅਤੇ ਜੇਕਰ ਦੁਬਾਰਾ ਇਸ ਨੂੰ ਦੁਹਰਾਇਆ ਗਿਆ ਤਾਂ ਬਣਦੀ ਕਾਂਨੂੰਨੀ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਘਰਾਂ ਦੀ ਗੰਦਗੀ ਮੰਡੀ ਵਿਚ ਨਾ ਸੁੱਟਣ। ਉਨਾਂ ਕਿਹਾ ਕਿ ਗੰਦਗੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੋਨੂ ਅਰੋੜਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਬਜ਼ੀ ਮੰਡੀ ਵਿਚੋਂ ਹੀ ਫਲ ਤੇ ਸਬਜ਼ੀਆਂ ਹਜ਼ਾਰਾਂ ਘਰਾਂ ਤੱਕ ਪਹੁੰਚਦੀਆਂ ਹਨ। ਅਜਿਹੀ ਥਾਂ ’ਤੇ ਸੀਵਰੇਜ ਦੀ ਗੰਦਗੀ ਸੁੱਟੇ ਜਾਣ ਨਾਲ ਖਾਣ-ਪੀਣ ਵਾਲੀਆਂ ਵਸਤਾਂ ਦੂਸ਼ਿਤ ਹੋਣ ਅਤੇ ਕਈ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਸਮੇਂ ਆਪਣੇ ਘਰਾਂ ਦਾ ਕੂੜਾ ਮੰਡੀ ਵਿਚ ਨਾ ਸੁੱਟਣ। ਮੰਡੀ ਦੇ ਪ੍ਰਧਾਨ ਨੇ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਘੱਟੋ-ਘੱਟ 9 ਤੋਂ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇ। ਇਸ ਦੇ ਨਾਲ ਹੀ ਮੰਡੀ ਵਿਚ ਸੁੱਟੀ ਗਈ ਗੰਦਗੀ ਨੂੰ ਤੁਰੰਤ ਚੁਕਵਾਉਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵਲੋਂ ਜਲਦ ਠੋਸ ਕਾਰਵਾਈ ਨਾ ਕੀਤੀ ਤਾਂ ਮੰਡੀ ਦੇ ਆੜ੍ਹਤੀ ਅਤੇ ਫੜ੍ਹੀ ਵਾਲੇ ਇਕੱਠੇ ਹੋ ਕੇ ਮਾਰਕੀਟ ਕਮੇਟੀ ਤੇ ਨਗਰ ਨਿਗਮ ਦੇ ਦਫ਼ਤਰਾਂ ਦਾ ਘਿਰਾਓ ਕਰਨਗੇ ਅਤੇ ਲੋੜ ਪੈਣ ’ਤੇ ਪੂਰੇ ਸ਼ਹਿਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਗੰਭੀਰ ਮਾਮਲੇ ’ਤੇ ਪ੍ਰਸ਼ਾਸਨ ਵਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਵਿਖੇ ਪ੍ਰਸ਼ਾਸਨਿਕ ਨਾਕਾਮੀ-ਧੜੱਲੇ ਨਾਲ ਨਾਜਾਇਜ਼ ਉਸਾਰੀਆਂ ਜਾਰੀ ਅਗਲੀ ਖ਼ਬਰ ਬੇਗੋਵਾਲ ਤਾਰਾਗੜ੍ਹ ਵਿਖੇ ਲਾਲ ਚੰਦ ਕਟਾਰੂਚੱਕ ਨੇ ਰਾਮਲੀਲ੍ਹਾ ਦਾ ਕੀਤਾ ਉਦਘਾਟਨ
Ad Position 24