17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਠਾਨਕੋਟ ਵਿਖੇ ਪ੍ਰਸ਼ਾਸਨਿਕ ਨਾਕਾਮੀ-ਧੜੱਲੇ ਨਾਲ ਨਾਜਾਇਜ਼ ਉਸਾਰੀਆਂ ਜਾਰੀ

ਪਠਾਨਕੋਟ, 17 ਅਕਤੂਬਰ (ਆਸ਼ੀਸ਼ ਸ਼ਰਮਾ)-ਦੇਸ਼ ਦੇ ਸੰਵੇਦਨਸ਼ੀਲ ਤੇ ਰੱਖਿਆ ਦੇ ਲਿਹਾਜ਼ ਨਾਲ ਬੇਹੱਦ ਮਹੱਤਵਪੂਰਨ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿਚ ਨਜਾਇਜ਼ ਉਸਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੀ ਸਖ਼ਤੀ ਦੇ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ, ਕਿਉਂਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮ ਬੇਖੌਫੀ ਨਾਲ ਚੱਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਪਠਾਨਕੋਟ, 17 ਅਕਤੂਬਰ (ਆਸ਼ੀਸ਼ ਸ਼ਰਮਾ)-ਦੇਸ਼ ਦੇ ਸੰਵੇਦਨਸ਼ੀਲ ਤੇ ਰੱਖਿਆ ਦੇ ਲਿਹਾਜ਼ ਨਾਲ ਬੇਹੱਦ ਮਹੱਤਵਪੂਰਨ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿਚ ਨਜਾਇਜ਼ ਉਸਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੀ ਸਖ਼ਤੀ ਦੇ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ, ਕਿਉਂਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮ ਬੇਖੌਫੀ ਨਾਲ ਚੱਲ ਰਿਹਾ ਹੈ। ਭਾਵੇਂ ਵਿਭਾਗ ਵਲੋਂ ਸਮੇਂ-ਸਮੇਂ ’ਤੇ ਇਨ੍ਹਾਂ ਨਜਾਇਜ਼ ਉਸਾਰੀਆਂ ਨੂੰ ਰੋਕਣ ਲਈ ਦਾਅਵੇ ਕੀਤੇ ਜਾਂਦੇ ਹਨ। ਪਰ ਜ਼ਮੀਨੀ ਹਕੀਕਤ ਕੁਝ ਹੋਰ ਬਿਆਨ ਕਰਦੀ ਹੈ। ਸਥਿਤੀ ਉਦੋਂ ਹੋਰ ਚਿੰਤਾਜਨਕ ਹੋ ਜਾਂਦੀ ਹੈ, ਜਦੋਂ ਇਹ ਨਜਾਇਜ਼ ਉਸਾਰੀਆਂ ਅਤਿ-ਸੰਵੇਦਨਸ਼ੀਲ ਪਾਬੰਦੀਸ਼ੁਦਾ ਖੇਤਰਾਂ ਵਿਚ ਹੋ ਰਹੀਆਂ ਹਨ। ਇਕ ਪਾਸੇ ਜਿੱਥੇ ਫ਼ੌਜ (ਆਰਮੀ) ਦੇ ਨਾਲ ਲੱਗਦੇ ਸੁਰੱਖਿਆ ਪਾਬੰਦੀਸ਼ੁਦਾ ਇਲਾਕੇ ਹਨ ਅਤੇ ਦੂਜੇ ਪਾਸੇ ਓ.ਟੀ.ਜੀ ਦੇ ਨਾਲ ਲੱਗਦੇ ਪਾਬੰਦੀਸ਼ੁਦਾ ਖੇਤਰਾਂ ਵਿਚ ਉਸਾਰੀ ਦਾ ਕੰਮ ਧੜੱਲੇ ਨਾਲ ਜਾਰੀ ਹੈ। ਇਨ੍ਹਾਂ ਇਲਾਕਿਆਂ ਵਿਚ ਸੁਰੱਖਿਆ ਨਿਯਮਾਂ ਨੂੰ ਛਿੱਕੇ ਟੰਗ ਕੇ ਹੋ ਰਹੀਆਂ ਇਹ ਉਸਾਰੀਆਂ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੀਆਂ ਹਨ। ਹਾਲ ਹੀ ਵਿਚ ਸਬੰਧਿਤ ਵਿਭਾਗ ਵਲੋਂ ਕੁਝ ਨਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕਈ ਇਮਾਰਤਾਂ ਨੂੰ ਸੀਲ ਵੀ ਕੀਤਾ ਸੀ। ਪਰ ਇਨ੍ਹਾਂ ਕਾਰਵਾਈਆਂ ਨੂੰ ਸਿਰਫ਼ ਕਾਗਜ਼ੀ ਖਾਨਾਪੂਰਤੀ ਜਾਂ ਦਿਖਾਵਾ ਮੰਨਿਆ ਜਾ ਰਿਹਾ ਹੈ, ਕਿਉਂਕਿ ਸੀਲਾਂ ਲੱਗਣ ਦੇ ਬਾਵਜੂਦ ਇਨ੍ਹਾਂ ਇਮਾਰਤਾਂ ਵਿਚ ਉਸਾਰੀ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਸਵਾਲ ਹੁਣ ਹਰ ਆਮ ਨਾਗਰਿਕ ਦੀ ਜ਼ੁਬਾਨ ’ਤੇ ਹੈ ਕਿ ਜਦੋਂ ਵਿਭਾਗ ਦੀ ਨੱਕ ਹੇਠਾਂ ਪਾਬੰਦੀਸ਼ੁਦਾ ਖੇਤਰਾਂ ਅਤੇ ਸੀਲ ਕੀਤੀਆਂ ਇਮਾਰਤਾਂ ਵਿਚ ਸ਼ਰੇਆਮ ਨਜਾਇਜ਼ ਉਸਾਰੀਆਂ ਹੋ ਰਹੀਆਂ ਹਨ ਤਾਂ ਪ੍ਰਸ਼ਾਸਨ ਚੁੱਪ ਕਿਉਂ ਹੈ? ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸੀਲ ਲੱਗਣ ਦੇ ਬਾਵਜੂਦ ਇਨ੍ਹਾਂ ਕੰਮਾਂ ਦਾ ਜਾਰੀ ਰਹਿਣਾ ਕਿਤੇ ਨਾ ਕਿਤੇ ਵਿਭਾਗੀ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਵੱਲ ਸਪੱਸ਼ਟ ਇਸ਼ਾਰਾ ਕਰਦਾ ਹੈ। ਇਲਾਕੇ ਦੇ ਲੋਕਾਂ ਨੇ ਉੱਚ ਅਧਿਕਾਰੀਆਂ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਸੁਰੱਖਿਆ ਖੇਤਰਾਂ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਿਲੀਭੁਗਤ ਵਿਚ ਸ਼ਾਮਿਲ ਭ੍ਰਿਸ਼ਟ ਅਧਿਕਾਰੀਆਂ ਨੂੰ ਬੇਨਕਾਬ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਕਲਸੀਆਂ ਤੋਂ 4 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ ਬਰਾਮਦ ਅਗਲੀ ਖ਼ਬਰ ਪਠਾਨਕੋਟ ਦੀ ਸਬਜ਼ੀ ਮੰਡੀ ’ਚ ਸੀਵਰੇਜ ਤੇ ਗਟਰ ਦੀ ਗੰਦਗੀ ਸੁੱਟੇ ਜਾਣ ਨਾਲ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਖੜ੍ਹੇ ਹੋਏ...
Ad Position 24