18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਅਤੇ ਮਾਤਾ ਚਿੰਤਪੁਰਨੀ ਜੀ ਮੰਦਰ ਵਿਖੇ ਰਾਮਲੀਲ੍ਹਾ ਸਮਾਗਮਾਂ ਵਿਚ ਰਾਜਬੀਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਲਵਾਈ ਹਾਜ਼ਰੀ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਅਤੇ ਮਾਤਾ ਚਿੰਤਪੁਰਨੀ ਜੀ ਮੰਦਰ ਵਿਖੇ ਰਾਮਲੀਲਾ ਦੇ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸ਼ਹਿਰ ਵਾਸੀ ਪਹੁੰਚ ਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਸੰਗਾਂ ਦਾ ਆਨੰਦ ਮਾਣ ਰਹੇ ਹਨ।

Ad Position 21
No active advertisement
ਅਜੀਤ ਡੈਸਕ 19-10-2026
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਅਤੇ ਮਾਤਾ ਚਿੰਤਪੁਰਨੀ ਜੀ ਮੰਦਰ ਵਿਖੇ ਰਾਮਲੀਲਾ ਦੇ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸ਼ਹਿਰ ਵਾਸੀ ਪਹੁੰਚ ਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਸੰਗਾਂ ਦਾ ਆਨੰਦ ਮਾਣ ਰਹੇ ਹਨ। ਇਸੇ ਲੜੀ ਤਹਿਤ ਸ਼ਨੀਵਾਰ ਨੂੰ ਸ੍ਰੀ ਰਾਮਲੀਲਾ ਕਲੱਬ ਤਰਨ ਤਾਰਨ ਵਲੋਂ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਖੇ ਕਰਵਾਈ ਗਈ ਰਾਮਲੀਲਾ ਨਾਈਟ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਯਸ਼ਪਾਲ ਸ਼ਰਮਾ ਅਤੇ ਨਰੇਸ਼ ਚਾਵਲਾ ਵਲੋਂ ਰਾਜਬੀਰ ਸਿੰਘ ਭੁੱਲਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਸੇਵਾ, ਤਿਆਗ ਅਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਹਮੇਸ਼ਾ ਸੱਚਾਈ ਅਤੇ ਨੇਕੀ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਸਿਰਫ਼ ਇਕ ਧਾਰਮਿਕ ਮੰਚਨ ਨਹੀਂ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਵੀ ਹੈ, ਜੋ ਨਵੀਂ ਪੀੜ੍ਹੀ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਰਾਹੀਂ ਹਰ ਸਾਲ ਇਹ ਸੰਦੇਸ਼ ਦਿੱਤਾ ਜਾਂਦਾ ਹੈ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਸੱਚਾਈ ਅਤੇ ਨੇਕੀ ਦੀ ਹੀ ਹੁੰਦੀ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਇਸੇ ਤਰ੍ਹਾਂ ਪ੍ਰਾਚੀਨ ਸ੍ਰੀ ਰਾਮਲੀਲਾ ਕਲੱਬ ਵਲੋਂ ਤਹਿਸੀਲ ਬਾਜ਼ਾਰ ਸਥਿਤ ਮਾਤਾ ਚਿੰਤਪੁਰਨੀ ਜੀ ਮੰਦਰ ਵਿਖੇ ਕਰਵਾਈ ਜਾ ਰਹੀ ਰਾਮਲੀਲਾ ਨਾਈਟ ਮੌਕੇ ਵੀ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਮਲੀਲਾ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪ੍ਰਾਚੀਨ ਸ੍ਰੀ ਰਾਮ ਲੀਲਾ ਕਲੱਬ ਮਾਤਾ ਚਿੰਤਪੁਰਨੀ ਮੰਦਿਰ ਜੀ ਦੇ ਪ੍ਰਧਾਨ ਪਵਨ ਸ਼ਰਮਾ, ਮੀਤ ਪ੍ਰਧਾਨ ਰਾਜੀਵ ਮਰਵਾਹਾ, ਪ੍ਰਮੋਦ ਕੁਮਾਰ, ਚੇਅਰਮੈਨ ਰਮੇਸ਼ ਕੁਮਾਰ ਮੁਰਾਦਪੁਰਾ, ਕੇਸ਼ਵ ਅਗਰਵਾਲ, ਗੌਰਵ ਵਰਮਾ, ਜਗਦੀਸ਼ ਸਚਦੇਵਾ, ਕਪਿਲ ਦੇਵ ਸ਼ਰਮਾ, ਡਾ. ਅਨੂਪਮ ਸੂਦ, ਵਿਪਨ ਚੋਪੜਾ, ਸੁਨੀਲ ਪਿ੍ਰੰਜਾ ਤੋਂ ਇਲਾਵਾ ਸ੍ਰੀ ਰਾਮ ਲੀਲਾ ਕਲੱਬ ਦੇ ਨਰੋਤਮ ਸ਼ਰਮਾਂ, ਮਨੋਜ ਅਗਨੀਹੋਤਰੀ, ਸੁਨੀਲ ਸ਼ਰਮਾ, ਐਡਵੋਕੇਟ ਆਦੇਸ਼ ਅਗਨੀਹੋਤਰੀ, ਤੇਜਿੰਦਰਪਾਲ ਟੀਂਡਾ, ਸੁਰਜੀਤ ਕੁਮਾਰ ਆਹੂਜਾ, ਜਸਪਾਲ ਸਿੰਘ ਪਾਲਾ, ਰਜਿੰਦਰ ਭੰਡਾਰੀ, ਸੁਖਜੀਤ ਸਿੰਘ, ਪ੍ਰਗਟ ਸਿੰਘ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਮਨੀਸ਼ ਗੁਲਾਟੀ, ਗੌਰਵ ਵਰਮਾ, ਯਸ਼ ਸ਼ਰਮਾ, ਡਿੰਪੀ ਮਹੰਤ, ਹਰਦੀਪ ਸਿੰਘ, ਮਲਕੀਤ ਸਿੰਘ ਮੀਤਾ, ਸਿਮਰਨ ਸਿੰਘ ਬਹਿਲਾ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਯੂਥ ਕਾਂਗਰਸੀਆਂ ਵਲੋਂ ਪੱਟੀ ’ਚ ਰੋਸ ਮਾਰਚ ਹਰਮਨ ਸੇਖੋਂ ਦੀ ਅਗਵਾਈ ਹੇਠ ਪੰਜਾਬ ਸ... ਅਗਲੀ ਖ਼ਬਰ ਪਿੰਡ ਭਰੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ
Ad Position 24