18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਯੂਥ ਕਾਂਗਰਸੀਆਂ ਵਲੋਂ ਪੱਟੀ ’ਚ ਰੋਸ ਮਾਰਚ ਹਰਮਨ ਸੇਖੋਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਯੂਥ ਕਾਂਗਰਸ ਦੇ ਆਗੂ ਹਰਮਨ ਸੇਖੋਂ ਦੀ ਅਗਵਾਈ ਹੇਠ ਪੱਟੀ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਯੂਥ ਕਾਂਗਰਸ ਦੇ ਆਗੂ ਹਰਮਨ ਸੇਖੋਂ ਦੀ ਅਗਵਾਈ ਹੇਠ ਪੱਟੀ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਰਮਨ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਜੇਕਰ ਸਮਾਂ ਰਹਿੰਦਿਆਂ ਇਸ ਸਮੱਸਿਆ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈ ਸਕਦੇ ਹਨ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਸਰਕਾਰ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਅੰਦਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੌਤੀਆਂ ਲਈ ਧਮਕੀਆਂ ਮਿਲਣ, ਕਤਲ ਦੀਆਂ ਘਟਨਾਵਾਂ ਵਾਪਰਨ ਅਤੇ ਗੋਲੀਆਂ ਚੱਲਣ ਵਰਗੀਆਂ ਘਟਨਾਵਾਂ ਨੂੰ ਰੋਕਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਹਰਮਨ ਸੇਖੋਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਗੰਭੀਰ ਹੈ ਅਤੇ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ-ਮੇਘ ਸਿੰਘ ਅਗਲੀ ਖ਼ਬਰ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਅਤੇ ਮਾਤਾ ਚਿੰਤਪੁਰਨੀ ਜੀ ਮੰਦਰ ਵਿਖੇ ਰਾਮਲੀਲ੍ਹਾ ਸਮਾਗਮਾਂ ਵਿਚ ਰਾਜਬੀਰ ਸਿੰਘ ਭੁੱ...
Ad Position 24