ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ-ਮੇਘ ਸਿੰਘ
ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇ. ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇ. ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਜਥੇ. ਮੇਘ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੰਭੀਰ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਸੂਬੇ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਵਲੋਂ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ।