ਵਿਧਾਇਕ ਲਾਲਪੁਰਾ ਵਲੋਂ ਵਾਲੀਬਾਲ ਟੂਰਨਾਮੈਂਟ ਦੌਰਾਨ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ
ਖਿਡਾਰੀਆਂ ਨੂੰ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਕੀਤੀ ਜਾਰੀ
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਜਿੱਥੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਲਗਾਤਾਰ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ । ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਜਿੱਥੇ ਲਗਾਤਾਰ ਵੱਖ-ਵੱਖ ਪਿੰਡਾਂ ਦੇ ਵਿਚ ਸਪੋਰਟਸ ਬੱਚਿਆਂ ਨੂੰ ਵਾਲੀਬਾਲ ਕਿੱਟਾਂ ਅਤੇ ਸਪੋਰਟਸ ਬੂਟ ਅਤੇ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ।
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਜਿੱਥੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਲਗਾਤਾਰ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ । ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਜਿੱਥੇ ਲਗਾਤਾਰ ਵੱਖ-ਵੱਖ ਪਿੰਡਾਂ ਦੇ ਵਿਚ ਸਪੋਰਟਸ ਬੱਚਿਆਂ ਨੂੰ ਵਾਲੀਬਾਲ ਕਿੱਟਾਂ ਅਤੇ ਸਪੋਰਟਸ ਬੂਟ ਅਤੇ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ। ਉਸੇ ਤਹਿਤ ਅੱਜ ਪਿੰਡ ਲਾਲਪੁਰ ਦੇ ਵਿਚ ਪਿੰਡ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਹੈ। ਸਾਡੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਇਕ ਲੱਖ ਰੁਪਏ ਦੀ ਨਗਦ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਖੇਡਾਂ ਵੱਲ ਲਿਜਾਣ ਲਈ ਪ੍ਰੇਰਿਤ ਕੀਤਾ ਗਿਆ ਹੈ। ਨੌਜਵਾਨਾਂ ਨੂੰ ਖਾਸ ਕਰਕੇ ਅਪੀਲ ਕੀਤੀ ਹੈ। ਸਖਤ ਮਿਹਨਤ ਕਰਕੇ ਖੇਡਾਂ ਵਿਚ ਨਾਮ ਕਮਾਇਆ ਜਾਵੇ ਅਤੇ ਆਪਣੇ ਹਲਕੇ ਦਾ ਨਾਂਅ ਰੌਸ਼ਨ ਕੀਤਾ ਜਾਵੇ। ਸਪੋਰਟਸ ਬੱਚਿਆਂ ਨੂੰ ਸਾਡੇ ਵਲੋਂ ਪੂਰੀ ਮਦਦ ਕੀਤੀ ਜਾ ਰਹੀ ਹੈ। ਬੱਚੇ ਆਪਣੀ ਮਿਹਨਤ ਕਰਨ ਜਿੱਥੇ ਸਾਡੀ ਲੋੜ ਹੋਵੇ ਉੱਥੇ ਅਸੀਂ ਨਾਲ ਖੜੇ ਆਂ । ਇਸ ਮੌਕੇ ਪੀ.ਏ. ਹਰਕੀਰਤ ਸਿੰਘ ਕਰਨ, ਪੀ.ਏ. ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ ਮਾਣੋਚਾਲ੍ਹ ਆਦਿ ਹਾਜ਼ਰ ਸਨ ।