ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ- ਡਾ. ਜੱਜ
ਘੁਮਾਣ, 18 ਅਕਤੂਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਡਾ.
ਘੁਮਾਣ, 18 ਅਕਤੂਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਜ ਘੁਮਾਣ ਨੇ ਕੀਤਾ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਸ਼ਾਮ 6 ਵਜੇ ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਲੜਕੇ ਘੁਮਾਣ ਦੀ ਗਰਾਊਂਡ ਵਿਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਸਹਿਰੇ ਨੂੰ ਮੁੱਖ ਰੱਖਦਿਆਂ ਹੋਇਆਂ ਰਾਵਣ ਦੇ ਪੁਤਲੇ ਬਣਾਏ ਗਏ ਹਨ, ਜਿਨਾਂ ਨੂੰ ਅਗਨ ਭੇਟ ਕਰਨ ਲਈ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਪਹੁੰਚੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸੋਹੀ, ਪ੍ਰਧਾਨ ਪ੍ਰਲੋਕ ਸਿੰਘ, ਬੱਬੂ ਟੀ.ਵੀ.ਐੱਸ. ਘੁਮਾਣ, ਗੁਰਮੀਤ ਸਿੰਘ, ਹਰਜੀਤ ਸਿੰਘ, ਅਭੇ ਪ੍ਰਤਾਪ ਸਿੰਘ ਬਾਵਾ, ਏਕ ਨੂਰ, ਹਰਜੀਤ ਸਿੰਘ ਜੀਤਾ ਆ ਦਿ ਹਾਜ਼ਰ ਸਨ ।