19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਅੰਤਰ ਹਾਊਸ ਕਵਿਤਾ ਮੁਕਾਬਲੇ ਕਰਵਾਏ

ਕੋਟਲੀ ਸੂਰਤ ਮੱਲ੍ਹੀ, 18 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਅੰਤਰ-ਹਾਊਸ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 19-10-2026
ਕੋਟਲੀ ਸੂਰਤ ਮੱਲ੍ਹੀ, 18 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਅੰਤਰ-ਹਾਊਸ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਮੁਕਾਬਲੇ ’ਚ ਯੈਲੋ ਹਾਊਸ , ਬਲੂ ਹਾਊਸ, ਗ੍ਰੀਨ ਹਾਊਸ ਤੇ ਰੈੱਡ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਕਵਿਤਾਵਾਂ ਪੇਸ਼ ਕਰਕੇ ਦਰਸ਼ਕਾਂ ਤੋਂ ਚੰਗੀ ਵਾਹ-ਵਾਹ ਖੱਟੀ ਤੇ ਸਾਰੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਆਤਮ-ਵਿਸ਼ਵਾਸ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ’ਚ ਯੈਲੋ ਹਾਊਸ ਨੇ ਪਹਿਲਾ ਸਥਾਨ, ਜਦਕਿ ਬਲੂ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੁੱਖ ਮਹਿਮਾਨ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਰਾਜਿੰਦਰ ਸਿੰਘ ਤੇ ਪ੍ਰਸਿੱਧ ਲੇਖਿਕਾ ਮੈਡਮ ਸਵਰਾਜ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰੇਨੂ ਪੰਚਾਲ, ਐੱਮ.ਡੀ. ਗੁਰਪ੍ਰੀਤ ਸਿੰਘ ਅਤੇ ਤੇਜਪ੍ਰਤਾਪ ਸਿੰਘ ਨੇ ਸਾਰੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਾਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ ਤੇ ਹੁਨਰ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜ਼ੂਦ ਰਿਹਾ ਤੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ। ਇਸ ਮੌਕੇ ਅੱਵਲ ਰਹੇ ਵਿਦਿਆਰਥੀਆਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਕੰਮਾਂ ’ਚ ਰਾਜਨੀਤੀ ਨਹੀਂ ਹੋਣੀ ਚਾਹੀਦੀ- ਅਸ਼ਵਨੀ ਸੇਖੜੀ ਅਗਲੀ ਖ਼ਬਰ ਹਿਊਮਨ ਰਾਈਟਸ ਸੁਰਕਸ਼ਾ ਸੁਸਾਇਟੀ ਦੀ ਬੈਠਕ
Ad Position 24