ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਵਲੋਂ ਕਾਲੀ ਮਾਤਾ ਮੰਦਿਰ ਵਿਖੇ ਕੰਜਕ ਪੂਜਨ ਕਰਵਾਇਆ
ਪਠਾਨਕੋਟ, 18 ਅਕਤੂਬਰ (ਸੁਮਿਤ)-ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਵਲੋਂ ਕਾਲੀ ਮਾਤਾ ਮੰਦਿਰ ਵਿਖੇ ਕੰਜਕ ਪੂਜਨ ਕਰਵਾਇਆ ਗਿਆ । ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ਼ਰਧਾ ਤੇ ਭਗਤੀ ਭਾਵ ਨਾਲ ਮਾਤਾ ਰਾਣੀ ਦੀ ਪੂਜਾ-ਅਰਚਨਾ ਕੀਤੀ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।
ਪਠਾਨਕੋਟ, 18 ਅਕਤੂਬਰ (ਸੁਮਿਤ)-ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਵਲੋਂ ਕਾਲੀ ਮਾਤਾ ਮੰਦਿਰ ਵਿਖੇ ਕੰਜਕ ਪੂਜਨ ਕਰਵਾਇਆ ਗਿਆ । ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ਼ਰਧਾ ਤੇ ਭਗਤੀ ਭਾਵ ਨਾਲ ਮਾਤਾ ਰਾਣੀ ਦੀ ਪੂਜਾ-ਅਰਚਨਾ ਕੀਤੀ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਧਾਰਮਿਕ ਸਮਾਗਮ ਮੌਕੇ ਕੰਜਕਾਂ ਦੀ ਪੂਜਾ ਕਰਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ ਗਿਆ । ਸਮਾਗਮ ਦੌਰਾਨ ਮਾਤਾ ਰਾਣੀ ਅੱਗੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ । ਸਭਾ ਦੇ ਆਗੂ ਤੋਸ਼ੀ ਮਹਾਜਨ, ਮਾਨਵ ਮਹਾਜਨ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ ਤੇ ਸਮਾਜ ਵਿਚ ਸ਼ਰਧਾ, ਸਦਭਾਵਨਾ ਤੇ ਆਪਸੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਇਸ ਮੌਕੇ ਮਾਤਾ ਰਾਣੀ ਦਾ ਆਸ਼ੀਰਵਾਦ ਲੈਂਦਿਆਂ ਸਮਾਜ ਦੀ ਸੁੱਖ-ਸਮ੍ਰਿੱਧੀ ਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ ।