19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਸ੍ਰੀ ਕਲਗੀਧਰ ਭਦਰੋਆ ਵਿਖੇ ਕਰਵਾਇਆ ਗੁਰਮਤਿ ਸਮਾਗਮ

ਪਠਾਨਕੋਟ, 18 ਅਕਤੂਬਰ (ਸੰਧੂ)-ਸਰਬੱਤ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਭਦਰੋਆ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਲਵਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ, ਉਪਰੰਤ ਭਾਈ ਸਰਵਨ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ।

Ad Position 21
No active advertisement
ਅਜੀਤ ਡੈਸਕ 19-10-2026
ਪਠਾਨਕੋਟ, 18 ਅਕਤੂਬਰ (ਸੰਧੂ)-ਸਰਬੱਤ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਭਦਰੋਆ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਲਵਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ, ਉਪਰੰਤ ਭਾਈ ਸਰਵਨ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ । ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਜਥੇਦਾਰ ਗੁਰਜੀਤ ਸਿੰਘ, ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਬਚਨ ਸਿੰਘ ਭਾਟੀਆ, ਰਘਵੀਰ ਸਿੰਘ, ਸੰਪੂਰਨ ਸਿੰਘ, ਲਵਲੀ ਕੌਰ, ਮਨਜੀਤ ਸਿੰਘ ਪ੍ਰਧਾਨ, ਰਣਜੀਤ ਸਿੰਘ ਚੇਅਰਮੈਨ, ਇੰਦਰਪ੍ਰੀਤ ਸਿੰਘ, ਜੁਗਲ ਕਿਸ਼ੋਰ ਸਿੰਘ, ਰਾਜਦੀਪ ਕੌਰ ਸਕੱਤਰ, ਬਖਸ਼ੀਸ਼ ਕੌਰ, ਕਸ਼ਮੀਰ ਕੌਰ, ਦਰਸ਼ਨ ਕੌਰ, ਹਰਵੀਰ ਸਿੰਘ, ਪ੍ਰਵੀਨ ਸਿੰਘ ਛੀਨਾ, ਅਜੀਤ ਸਿੰਘ, ਗੁਰਵਿੰਦਰ ਕੌਰ, ਜਸਪਾਲ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਭੁਪਿੰਦਰ ਕੌਰ, ਸੁਰਿੰਦਰਜੀਤ ਕੌਰ, ਨਰਿੰਦਰ ਕੌਰ, ਹਰਵਿੰਦਰ ਕੌਰ, ਜਸਵੰਤ ਕੌਰ, ਤੇਜਿੰਦਰ ਸਿੰਘ ਗੁਲਾਟੀ, ਦਲਜੀਤ ਸਿੰਘ, ਦੇਸਰਾਜ, ਬਖਸ਼ੀਸ਼ ਸਿੰਘ, ਸੁਖਵਿੰਦਰ ਸਿੰਘ ਅਤੇ ਸਿਮਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਬਿਰਧ ਆਸ਼ਰਮ ’ਚ ਗਰਮ ਕੱਪੜੇ ਤੇ ਰਾਸ਼ਨ ਸਮੱਗਰੀ ਭੇਟ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਯੂਥ ਫੈਸਟੀਵਲ ’ਚ ਧਮਾਕੇਦਾਰ ਪ੍ਰਦਰਸ਼ਨ
Ad Position 24