ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਸੇਵਕਾਂ ਨੂੰ ਵੰਡੇ 60 ਨਵੇਂ ਰਿਕਸ਼ੇ
ਗੁਰਦਾਸਪੁਰ, 18 ਅਕਤੂਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਨੂੰ ਹੋਰ ਵੀ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਵਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਸੇਵਕਾਂ ਨੂੰ 60 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਹਨ।
ਗੁਰਦਾਸਪੁਰ, 18 ਅਕਤੂਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਨੂੰ ਹੋਰ ਵੀ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਵਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਸੇਵਕਾਂ ਨੂੰ 60 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਹਨ। ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਸ਼ਹਿਰ ’ਚੋਂ ਕੂੜਾ ਚੁੱਕਣ ਲਈ 60 ਨਵੇਂ ਰਿਕਸ਼ੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਟਾਲਾ ਰੋਡ ਸਥਿਤ 51 ਪਿਟਸ (ਟੋਏ) ਸ਼ੁਰੂ ਕਰ ਦਿੱਤੇ ਗਏ ਹਨ, ਜਿੱਥੇ ਸੁੱਕੇ ਤੇ ਗਿੱਲੇ ਕੂੜੇ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ’ਚ 40 ਹੋਰ ਪਿਟਸ ਬਣਾਉਣ ਲਈ 65 ਲੱਖ ਰੁਪਏ ਮਨਜ਼ੂਰ ਕਰਵਾ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਸ਼ਹਿਰ ਦਾ ਸਰਵੇਖਣ ਕਰਵਾਇਆ ਗਿਆ ਤਾਂ ਪਤਾ ਲੱਗਿਆ ਕਿ ਰੋਜ਼ਾਨਾ 28 ਤੋਂ 30 ਟਨ ਕੂੜਾ ਇਕੱਠਾ ਹੁੰਦਾ ਹੈ। ਇਸ ਦੇ ਸੁਚੱਜੇ ਨਿਪਟਾਰੇ ਲਈ ਪਿਟਸ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਸੜਕਾਂ ਤੋਂ ਕੂੜਾ ਹਟਾਇਆ ਜਾ ਸਕੇ। ਇਸੇ ਤਹਿਤ ਅੱਜ ਸਫ਼ਾਈ ਸੇਵਕਾਂ ਨੂੰ ਰਿਕਸ਼ੇ ਵੰਡੇ ਗਏ ਹਨ। ਇਨਾਂ ਰਿਕਸ਼ਿਆਂ ਰਾਹੀਂ ਮੁਲਾਜ਼ਮ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਕੇ ਲਿਆਉਣਗੇ। ਨਗਰ ਕੌਂਸਲ ਦੀ ਪੂਰੀ ਕੋਸ਼ਿਸ਼ ਹੈ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾਵੇ।