18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ

ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਗੁਰਦੁਆਰਾ ਸਾਹਿਬ ਸਮਾਧਾਂ ਅੱਡਾ ਧੰਦੋਈ ਜ਼ਿਲ੍ਹਾ ਗੁਰਦਾਸਪੁਰ ਵਿਖੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਬਲਦੇਵ ਸਿੰਘ ਹਰਪੁਰਾ ਦੀ ਜ਼ਮੀਨ ਦੇ ਮਸਲੇ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਤੇਜ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 19-10-2026
ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਗੁਰਦੁਆਰਾ ਸਾਹਿਬ ਸਮਾਧਾਂ ਅੱਡਾ ਧੰਦੋਈ ਜ਼ਿਲ੍ਹਾ ਗੁਰਦਾਸਪੁਰ ਵਿਖੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਬਲਦੇਵ ਸਿੰਘ ਹਰਪੁਰਾ ਦੀ ਜ਼ਮੀਨ ਦੇ ਮਸਲੇ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਤੇਜ ਕੀਤਾ ਜਾਵੇ। ਇਸ ਮੌਕੇ ਸਮੂਹ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸਮਰਥਨ ਵਿੱਚ ਪੰਜਾਬ ਵਾਸੀਆਂ ਨੂੰ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਚਨ ਸਿੰਘ ਭੰਬੋਈ, ਖਜਾਨਚੀ ਬਲਦੇਵ ਸਿੰਘ ਕਲੇਰ, ਜਨਰਲ ਸਕੱਤਰ ਗੁਰਮੀਤ ਸਿੰਘ ਢਡਿਆਲਾ ਨਜ਼ਾਰਾ, ਜ਼ਿਲ੍ਹਾ ਆਗੂ ਬਲਰਾਜ ਸਿੰਘ ਬਟਾਲਾ, ਬਲਾਕ ਕਾਦੀਆਂ ਪ੍ਰਧਾਨ ਲਖਬੀਰ ਸਿੰਘ ਹਰਪੁਰਾ, ਬਲਾਕ ਬਟਾਲਾ ਪ੍ਰਧਾਨ ਲਖਵਿੰਦਰ ਸਿੰਘ ਪ੍ਰਤਪਗੜ, ਸ਼ਮਸ਼ਰ ਸਿੰਘ ਹਰਪੁਰਾ, ਸੁਖਦੇਵ ਸਿੰਘ ਹਰਪੁਰਾ,ਬੂੜ ਸਿੰਘ ਕਲੇਰ, ਰਵਿੰਦਰ ਸਿੰਘ ਕਾਜਨਪੁਰ, ਹਰਪਾਲ ਸਿੰਘ ਨਥੂਖੈਰਾ,ਜਸਪਾਲ ਸਿੰਘ ਕੰਡੀਲਾ,ਸੁਖਦੇਵ ਸਿੰਘ ਹਰਪੁਰਾ, ਹੀਰਾ ਸਿੰਘ ਕੰਡੀਲਾ, ਰਛਪਾਲ ਸਿੰਘ ਕਾਜਨਪੁਰ, ਰਵਿੰਦਰ ਸਿੰਘ ਕਾਜਨਪੁਰ, ਪਰੇਮ ਸਿੰਘ ਨਥੂਖੈਹਰਾ, ਨਰਿੰਦਰ ਸਿੰਘ ਜੌਲ,ਲਾਡੀ ਥਰੀਏਵਾਲ, ਜਿੰਦਾ ਨਾਥਪੁਰ,ਦਲਜੀਤ ਸਿੰਘ ਅੱਡਾ ਧੰਦੋਈ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਨੇ ਖ਼ਰੀਦੀ ਨਵੀਂ ਟਰੈਕਟਰ-ਟਰਾਲੀ ਅਗਲੀ ਖ਼ਬਰ ਕਾਦਰੀ ਮੁਹੱਲੇ ’ਚ ਡੇਂਗੂ ਦਾ ਮਰੀਜ਼ ਮਿਲਣ ਮਗਰੋਂ ਸਿਹਤ ਵਿਭਾਗ ਆਇਆ ਹਰਕਤ ’ਚ
Ad Position 24