18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਬਣਨ ’ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ ਦਾ ਸਨਮਾਨ

ਵਡਾਲਾ ਗ੍ਰੰਥੀਆਂ, 18 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਜ਼ਿੰਮੇਵਾਰੀਆਂ, ਮਿਹਨਤ ਤੇ ਸਰਗਰਮੀਆਂ ਨੂੰ ਦੇਖਦਿਆਂ ਜ਼ਿਲ੍ਹਾ ਗੁਰਦਾਸਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਬਟਾਲਾ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਮਿੱਤਰਪਾਲ ਸਿੰਘ ਦੌਲਤਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਵਡਾਲਾ ਗ੍ਰੰਥੀਆਂ, 18 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਜ਼ਿੰਮੇਵਾਰੀਆਂ, ਮਿਹਨਤ ਤੇ ਸਰਗਰਮੀਆਂ ਨੂੰ ਦੇਖਦਿਆਂ ਜ਼ਿਲ੍ਹਾ ਗੁਰਦਾਸਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਬਟਾਲਾ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਮਿੱਤਰਪਾਲ ਸਿੰਘ ਦੌਲਤਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਸਰਪੰਚ ਧੰਨੇ, ਜਸਬੀਰ ਸਿੰਘ ਫੌਜੀ ਸਰਪੰਚ ਦੁਨੀਆਂ ਸੰਧੂ, ਮਨਜੀਤ ਸਿੰਘ ਸਰਪੰਚ ਮਲਕਪੁਰ, ਕੁਲਦੀਪ ਸਿੰਘ ਸਰਪੰਚ ਰਸੂਲਪੁਰ, ਜਤਿੰਦਰ ਸਿੰਘ ਮਨੋਹਰਪੁਰ, ਸੁਖਵਿੰਦਰ ਸਿੰਘ ਸਰਪੰਚ ਦੀਵਾਨੀਵਾਲ ਕਲਾਂ, ਕਰਨੈਲ ਸਿੰਘ ਸਰਪੰਚ ਵਡਾਲਾ ਗ੍ਰੰਥੀਆਂ, ਮਿੰਟੂ ਤਤਲਾ, ਮੇਜਰ ਸਿੰਘ ਸਰਪੰਚ ਡੱਲਾ, ਸਰਬਜੀਤ ਸਿੰਘ ਸਰਪੰਚ ਲੌਗੋਵਾਲ ਕਲਾਂ, ਹਰਜਿੰਦਰ ਸਿੰਘ ਸਰਪੰਚ ਲੌਗੋਵਾਲ ਖੁਰਦ, ਵਿਕਰਮਜੀਤ ਸਿੰਘ ਵਿੱਕੀ ਸਰਪੰਚ ਪੱਤੀ ਰਿਆੜ, ਕੈਪਟਨ ਤਰਸੇਮ ਸਿੰਘ ਸਰਪੰਚ ਲੀਲ ਖੁਰਦ, ਜਸਵੰਤ ਸਿੰਘ ਪਵਾਰ ਸਰਪੰਚ ਭਾਗੀਆਂ, ਕਰਮਜੀਤ ਸਿੰਘ ਸਰਪੰਚ ਲੋਹਚੱਪ, ਜੋਗਿੰਦਰ ਸਿੰਘ ਸਰਪੰਚ ਨੰਗਲ ਬੁੱਟਰ, ਜਰਨੈਲ ਸਿੰਘ ਸਾਬਕਾ ਸਰਪੰਚ ਧੰਨੇ ਤੇ ਕਰਮ ਸਿੰਘ ਸਰਪੰਚ ਬਾਜੀਗਰ ਬਸਤੀ ਆਦਿ ਨੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿੱਤਰਪਾਲ ਸਿੰਘ ਦੌਲਤਪੁਰ ਨੂੰ ਜ਼ਿਲ੍ਹੇ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮਿੱਤਰਪਾਲ ਸਿੰਘ ਦੌਲਤਪੁਰ ਦੀ ਨਿਯੁਕਤੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਪਿੰਡ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਵਿੱਚ ਵੀ ਮਦਦ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਵਲੋਂ ਸੁਖਦੇਵ ਸਿੰਘ ਵਲੋਂ ਰਾਮ ਲੀਲਾ ਦਾ ਉਦਘਾਟਨ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਖੇ ਗੁਰਮਤਿ ਸਮਾਗਮ
Ad Position 24