20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਇਕਬਾਲ ਸਿੰਘ ਮਾਹਲ ਦੇ ਘਰ ਮੂਹਰੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤੇ ਹੋਰ ਜਥੇਬੰਦੀਆਂ ਵਲੋਂ ਧਰਨਾ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਘਰ ਸਾਹਮਣੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਧਰਨਾ ਲਗਾਇਆ ਗਿਆ ਅਤੇ ਲਿਖ ਕੇ ਲਿਆਂਦੇ ਲਾਹਨਤੀ ਪੱਤਰ ਵੀ ਚਿਪਕਾਏ ਗਏ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਾਬ ਦੇ’ ਹਲਕਾ ਇੰਚਾਰਜ ਸੁਖਦੇਵ ਸਿੰਘ ਕਾਦੀਆਂ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪਹਿਲਾਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਤਲ ਦੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨਸ਼ਾ ਬੰਦ ਕਰਨ ’ਚ ਬੁਰੀ ਤਰ੍ਹਾਂ ਫੇਲ ਹੋਈ ਹੈ।

Ad Position 21
No active advertisement
ਅਜੀਤ ਡੈਸਕ 20-10-2026

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਘਰ ਸਾਹਮਣੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਧਰਨਾ ਲਗਾਇਆ ਗਿਆ ਅਤੇ ਲਿਖ ਕੇ ਲਿਆਂਦੇ ਲਾਹਨਤੀ ਪੱਤਰ ਵੀ ਚਿਪਕਾਏ ਗਏ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਾਬ ਦੇ’ ਹਲਕਾ ਇੰਚਾਰਜ ਸੁਖਦੇਵ ਸਿੰਘ ਕਾਦੀਆਂ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪਹਿਲਾਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਤਲ ਦੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨਸ਼ਾ ਬੰਦ ਕਰਨ ’ਚ ਬੁਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ਪ੍ਰਾਪਤ ਲੋਕ ਹੀ ਨਸ਼ਾ ਵੇਚ ਰਹੇ ਹਨ। ਗੁਰੂਆਂ-ਪੀਰਾਂ ਦੀ ਧਰਤੀ ਨੂੰ ਇਸ ਸਰਕਾਰ ਨੇ ਰੋਲ ਕੇ ਰੱਖ ਦਿੱਤਾ ਹੈ, ਨਸ਼ਾ ਫੜਾਉਣ ਵਾਲਿਆਂ ਦੀ ਕੋਈ ਸੁਣਵਾਈ ਨਹੀਂ, ਸਗੋਂ ਉਨ੍ਹਾਂ ਨੂੰ ਕਤਲ ਕਰਵਾਇਆ ਜਾ ਰਿਹਾ ਹੈ। 7-7 ਐਫ.ਆਈ.ਆਰ. ਵਾਲੇ ਵਿਅਕਤੀਆਂ ਨੂੰ ਲਾਇਸੰਸ ਦਿੱਤੇ ਜਾ ਰਹੇ ਹਨ, ਇਸ ਤੋਂ ਵੱਡੀ ਹਨੇਰਗਰਦੀ ਕੀ ਹੋ ਸਕਦੀ ਹੈ। ਇਸ ਮੌਕੇ ਮਨਜੀਤ ਸਿੰਘ ਪਾਹੜਾ ਜਨਰਲ ਸਕੱਤਰ, ਪੀ. ਸਿੰਘ ਯੂਥ ਪ੍ਰਧਾਨ ਗੁਰਦਾਸਪੁਰ, ਲਾਡੀ ਨਿੱਝਰ, ਮਨਵਿੰਦਰ ਸਿੰਘ ਜ਼ਿਲ੍ਹਾ ਸਕੱਤਰ, ਹਰਭਿੰਦਰ ਸਿੰਘ ਕੋਟ ਟੋਡਰ ਮੱਲ੍ਹ, ਜੋਗਿੰਦਰ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਰਣਜੋਧ ਸਿੰਘ ਧਾਰੀਵਾਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਵਲੋਂ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਦੇ ਘਰ ਬਾਹਰ ਧਰਨਾ ਅਗਲੀ ਖ਼ਬਰ ਦੂਰਦਰਸ਼ਨ ਜਲੰਧਰ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਪਰਮਿੰਦਰ ਸਿੰਘ ਸੈਣੀ ਕਰਨਗੇ ਸ਼ਿਰਕਤ
Ad Position 24