20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੈਂਗਸਟਰਾਂ ਵਲੋਂ ਪੀੜਤਾਂ ਨੂੰ ਫੋਨ ਕਰਕੇ ਧਮਕਾਇਆ ਜਾ ਰਿਹਾ ਹੈ, ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ- ਸਚਿਨ ਪਾਇਲਟ

ਗੁਰਦਾਸਪੁਰ, 19 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ, ਨਸ਼ਿਆਂ ਤੇ ਗੈਂਗਸਟਰਵਾਦ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਮਿਲਣ ਲਈ ਉਲੀਕੇ ਪ੍ਰੋਗਰਾਮ ਤਹਿਤ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਸੋਮਵਾਰ ਨੂੰ ਗੁਰਦਾਸਪੁਰ ਪੁੱਜੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਹਲਕੇ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਗੁਰਦਾਸਪੁਰ, 19 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ, ਨਸ਼ਿਆਂ ਤੇ ਗੈਂਗਸਟਰਵਾਦ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਮਿਲਣ ਲਈ ਉਲੀਕੇ ਪ੍ਰੋਗਰਾਮ ਤਹਿਤ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਸੋਮਵਾਰ ਨੂੰ ਗੁਰਦਾਸਪੁਰ ਪੁੱਜੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਹਲਕੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਹ ਗੁਰਦਾਸਪੁਰ ਵਿਖੇ ਡਾਕੇ ਦਾ ਸ਼ਿਕਾਰ ਹੋਏ ਸੁਨਿਆਰੇ ਦੇ ਘਰ ਪੁੱਜੇ ਤੇ ਪਰਿਵਾਰ ਤੋਂ ਘਟਨਾ ਦੀ ਜਾਣਕਾਰੀ ਲੈਂਦਿਆਂ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਸਚਿਨ ਪਾਇਲਟ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਉਨ੍ਹਾਂ ਲੋਕਾਂ ਨੂੰ ਮਿਲ ਰਹੇ ਹਨ, ਜਿਨ੍ਹਾਂ ਨੂੰ ਗੈਂਗਸਟਰਵਾਦ ਦਾ ਸ਼ਿਕਾਰ ਹੋਣਾ ਪਿਆ ਹੈ ਤੇ ਉਨ੍ਹਾਂ ਵਲੋਂ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੇ ਹੰਝੂ ਪੂੰਝਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਹੈਰਾਨੀ ਦੀ ਗੱਲ ਹੈ ਕਿ ਪੀੜਤਾਂ ਨੂੰ ਅਜੇ ਵੀ ਗੈਂਗਸਟਰਾਂ ਵਲੋਂ ਫੋਨ ਕਰਕੇ ਧਮਕਾਇਆ ਜਾ ਰਿਹਾ ਹੈ। ਇਹ ਮਾਹੌਲ ਪੰਜਾਬ ਲਈ ਚੰਗਾ ਸੰਕੇਤ ਨਹੀਂ ਹੈ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਆਉਣ। ਪਰ ਇਸ ਗੱਲ ਦਾ ਜਵਾਬ ਦੇਣ ਕਿ ਭਾਰਤੀ ਸਰਹੱਦ ’ਤੇ ਜੋ ਡਰੋਨ ਗਤੀਵਿਧੀਆਂ ਹੋ ਰਹੀਆਂ ਹਨ, ਉਨ੍ਹਾਂ ਨੂੰ ਰੋਕਣ ਲਈ ਕੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਜੇਲ੍ਹਾਂ ਵਿਚ ਬੈਠ ਕੇ ਗਤੀਵਿਧੀਆਂ ਚਲਾ ਰਹੇ ਹਨ ਤੇ ਅੰਤਰਰਾਸ਼ਟਰੀ ਨੰਬਰਾਂ ਤੋਂ ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰ ਸਰਕਾਰ ਇਸ ਮਾਮਲੇ ਵਿਚ ਬਿਲਕੁਲ ਗੰਭੀਰ ਨਜ਼ਰ ਨਹੀਂ ਆ ਰਹੀ। ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਜੋ ਹਾਲਾਤ ਹਨ, ਉਸ ਕਾਰਨ ਛੋਟੇ ਤੋਂ ਛੋਟਾ ਦੁਕਾਨਦਾਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨ ਰਿਹਾ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਯਤਨ ਕਰੀਏ। ਇਸ ਮੌਕੇ ਸੂਰਜ ਠਾਕੁਰ, ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਵੇਰਕਾ, ਅਸ਼ੋਕ ਚੌਧਰੀ, ਇੰਦਰਜੀਤ ਰੰਧਾਵਾ, ਮਨਦੀਪ ਸਿੰਘ ਰੰਗੜ ਨੰਗਲ, ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ, ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਸਮੂਹ ਕੌਂਸਲਰ ਅਤੇ ਸਰਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਵਾਰੀਅਰ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਝੋਟਾ ਸੰਘਰਸ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਬਟਾਲਾ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਧਰਨਾ
Ad Position 24