ਸੇਂਟ ਵਾਰੀਅਰ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਸੇਂਟ ਵਾਰੀਅਰ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਏ. ਐੱਸ.
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਸੇਂਟ ਵਾਰੀਅਰ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਏ.ਐੱਸ.ਆਈ.ਐੱਸ.ਸੀ. ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਸੋਨ, 3 ਚਾਂਦੀ ਤੇ 3 ਕਾਂਸੇ ਦੇ ਤਮਗਿਆਂ ਸਮੇਤ ਕੁੱਲ 10 ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਹਰਸਿਮਰਨ ਕੌਰ, ਪਰਨੀਤ ਕੌਰ, ਰਵਨੀਤ ਕੌਰ ਤੇ ਸਹਿਜਲੀਨ ਕੌਰ ਨੇ ਸੋਨ ਤਮਗਾ, ਸਾਹਿਬਦੀਪ ਕੌਰ, ਗੁਰਲੀਨ ਕੌਰ ਤੇ ਜਸ਼ਨਪ੍ਰੀਤ ਸਿੰਘ ਨੇ ਚਾਂਦੀ ਤਮਗਾ, ਜਦਕਿ ਕਾਂਸੀ ਹਰਸਿਮਰਨ ਕੌਰ, ਸਿਮਰਨਜੀਤ ਕੌਰ ਤੇ ਖੁਸ਼ਨੀਤ ਕੌਰ ਕਾਂਸੇ ਦੇ ਤਮਗੇ ਜਿੱਤੇ। ਪ੍ਰਿੰਸੀਪਲ ਪਰਮਵੀਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ ਨੇ ਵੀ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ 10 ਤਮਗੇ ਜਿੱਤਣਾ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਹ ਸਫ਼ਲਤਾ ਖਿਡਾਰੀਆਂ ਦੀ ਲਗਨ, ਪ੍ਰਤਿਭਾ ਅਤੇ ਕੋਚਿੰਗ ਟੀਮ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਵੀ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਤੇ ਦੇਸ਼ ਦਾ ਮਾਣ ਵਧਾਉਣਗੇ। ਸਕੂਲ ਪ੍ਰਬੰਧਕਾਂ ਨੇ ਸਾਰੇ ਤਮਗਾ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਕੋਚਿੰਗ ਸਟਾਫ਼ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ।