20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਘੁਮਾਣ,19 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਸਵੇਰ ਦੀ ਸਭਾ ਦੌਰਾਨ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਭਾਸ਼ਣ, ਭਗਤੀ ਗੀਤ ਤੇ ਇਕ ਸੁੰਦਰ ਨਾਟਕ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਘੁਮਾਣ,19 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਸਵੇਰ ਦੀ ਸਭਾ ਦੌਰਾਨ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਭਾਸ਼ਣ, ਭਗਤੀ ਗੀਤ ਤੇ ਇਕ ਸੁੰਦਰ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਰਾਵਣ ਸਿਰਫ਼ ਬਾਹਰ ਹੀ ਨਹੀਂ, ਸਗੋਂ ਸਾਡੇ ਅੰਦਰ ਵੀ ਮੌਜੂਦ ਹੈ। ਸਕੂਲ ਦੇ ਮੈਦਾਨ ’ਚ ਰਾਵਣ ਦੇ ਪੁਤਲੇ ਦੀ ਸਥਾਪਨਾ ਵੀ ਕੀਤੀ ਗਈ। ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਇਸ ਤਿਉਹਾਰ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਇਸ ਸਾਰਥਕ ਤੇ ਪ੍ਰਭਾਵਸ਼ਾਲੀ ਸਮਾਗਮ ਲਈ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਹਰਜਿੰਦਰ ਕੌਰ ਦੀ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਨਰਾਤਿਆਂ ਦੇ ਤਿਉਹਾਰ ਮੌਕੇ ਹਰਚੋਵਾਲ ਮੰਦਰ ਦੇ ਪ੍ਰਬੰਧਕਾਂ ਨੂੰ ਭਾਈ ਗਗਨਦੀਪ ਸਿੰਘ ਰਿਆੜ ਨੇ ਕੀਤਾ ਸਨਮਾਨਿਤ
Ad Position 24