20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਆਰ.ਡੀ.ਖੋਸਲਾ ਸਕੂਲ ਦੇ 4 ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਆਰ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਆਰ.ਡੀ.ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਤੇ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਉਮਰ ਵਰਗ 14 ਦੀ ਟੀਮ ਵਿਚ ਨਬੀਜੋਤ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਤੇ ਗੁਰ ਏਕਮ ਪ੍ਰੀਤ ਸਿੰਘ ਨੇ ਲੰਬੀ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਲੜਕੀਆਂ ਦੀ ਟੀਮ ਵਿਚ ਪ੍ਰਭਜੋਤ ਕੌਰ ਨੇ ਸ਼ਾਟ ਪੁੱਟ ਤੇ ਡਿਸਕ ਥਰੋ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਇਨਾਮ ਪ੍ਰਾਪਤ ਕਰਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਅੰਡਰ- 19 ਵਰਗ ਵਿਚ ਮਨਜੋਤ ਸਿੰਘ ਨੇ ਗੋਲਾ ਸੁੱਟ ਤੇ ਚੱਕਾ ਸੁੱਟ, ਦੋਵਾਂ ਮੁਕਾਬਲਿਆਂ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਉਮਰ ਵਰਗ ਵਿਚ ਸਹਿਜਪ੍ਰੀਤ ਕੌਰ ਨੇ ਲੰਬੀ ਛਾਲ ਤੇ ਲੌਂਗ ਜੰਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਮਨਸੀਰਤ ਕੌਰ ਨੇ 100 ਮੀਟਰ ਦੌੜ ਤੇ ਉੱਚੀ ਛਾਲ ਵਿਚ ਤੀਜਾ ਸਥਾਨ ਹਾਸਲ ਕੀਤਾ। ਅਸ਼ਮੀਤ ਕੌਰ ਨੇ ਗੋਲਾ ਸੁੱਟਣ ’ਚ ਪਹਿਲਾ ਤੇ ਨੈਨਸੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੋਤ ਕੌਰ ਨੇ ਲੰਬੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਿਯੰਕਾ ਨੇ ਲੰਬੀ ਛਾਲ ਵਿਚ ਤੀਜਾ ਤੇ ਲੌਂਗ ਜੰਪ ਵਿਚ ਪਹਿਲਾ ਸਥਾਨ ਜਦਕਿ ਵੈਸ਼ਨਵੀ ਨੇ ਡਿਸਕਸ ਥਰੋ ਵਿਚ ਪਹਿਾ ਸਥਾਨ ਹਾਸਲ ਕੀਤਾ । ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਕੋਚ ਸਰਦਾਰ ਤਰਲੋਕ ਸਿੰਘ, ਸ਼੍ਰੀਮਤੀ ਸ੍ਰੇਸ਼ਟਾ ਸ਼ਰਮਾ ਅਤੇ ਰਾਜਵੀਰ ਕੌਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਘੁੰਮਣਾ ਵਿਖੇ ਆਰ.ਐਮ.ਪੀ. ਡਾਕਟਰਾਂ ਵਲੋਂ ਮੈਡੀਕਲ ਕੈਂਪ 24, 25 ਨੂੰ ਅਗਲੀ ਖ਼ਬਰ ਮਾਤਾ ਹਰਜਿੰਦਰ ਕੌਰ ਦੀ ਅੰਤਿਮ ਅਰਦਾਸ ਅੱਜ
Ad Position 24