20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਸਨਮਾਨ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੁੱਜੀ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਰਕਰਾਂ ਨਾਲ ਤਾਲਮੇਲ ਬਣਾਇਆ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਕੋਰੀਡੋਰ ’ਤੇ ਪਹੁੰਚਣ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਐਸ.

Ad Position 21
No active advertisement
ਅਜੀਤ ਡੈਸਕ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੁੱਜੀ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਰਕਰਾਂ ਨਾਲ ਤਾਲਮੇਲ ਬਣਾਇਆ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਕੋਰੀਡੋਰ ’ਤੇ ਪਹੁੰਚਣ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਐਸ.ਸੀ. ਵਿੰਗ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਸਮੁੱਚੇ ਆਗੂਆਂ, ਜਿਨਾਂ ਵਿਚ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਗੁਰਪ੍ਰੀਤ ਸਿੰਘ ਲੱਕੀ ਪੱਖੋਂ ਪੰਜਾਬ ਪ੍ਰਧਾਨ ਐਸ.ਸੀ. ਵਿੰਗ, ਉਦੇਵੀਰ ਸਿੰਘ ਰੰਧਾਵਾ, ਅਸ਼ਵਨੀ ਕੁਮਾਰ ਚੇਅਰਮੈਨ ਜਲੰਧਰ, ਸਹਿ ਪ੍ਰਭਾਰੀ ਸੂਰਜ ਠਾਕਰ ਏਆਈਸੀਸੀ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੰਗਲ ਨੂੰ ਫਤਿਹ ਕਰਨ ਲਈ ਇਕਮੁੱਠ ਹੋ ਚੁੱਕੀ ਹੈ ਤੇ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ ਤੇ ਪੰਜਾਬ ਦੇ ਲੋਕਾਂ ਨੂੰ ਗੈਂਗਸਟਰਵਾਦ, ਨਸ਼ਿਆਂ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਨਿਜਾਤ ਮਿਲ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਘਣੀਏ ਕੇ ਬਾਂਗਰ ਦੇ ਘਰ ਪਹੁੰਚੇ ਸਚਿਨ ਪਾਇਲਟ ਤੇ ਪਰਗਟ ਸਿੰਘ ਹੋਰ ਦਿਗਜ਼ ਆਗੂਆਂ ਨੇ ਵੀ ਕੀਤ... ਅਗਲੀ ਖ਼ਬਰ ਘੁੰਮਣਾ ਵਿਖੇ ਆਰ.ਐਮ.ਪੀ. ਡਾਕਟਰਾਂ ਵਲੋਂ ਮੈਡੀਕਲ ਕੈਂਪ 24, 25 ਨੂੰ
Ad Position 24