20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਧਰਨਾ

ਡੇਰਾ ਬਾਬਾ ਨਾਨਕ, 19 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਮਾਨਸਾ ਮੋਰਚਾ ਵਲੋਂ ਦਿੱਤੀ ਗਈ ਧਰਨੇ ਦੀ ਕਾਲ ਅਨੁਸਾਰ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 20-10-2026
ਡੇਰਾ ਬਾਬਾ ਨਾਨਕ, 19 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਮਾਨਸਾ ਮੋਰਚਾ ਵਲੋਂ ਦਿੱਤੀ ਗਈ ਧਰਨੇ ਦੀ ਕਾਲ ਅਨੁਸਾਰ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਆਗੂ ਸਮਸ਼ੇਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਾ ਬੰਦ ਕਰਨ ਵਿਚ ਸਰਕਾਰ ਬੁਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਇੱਥੇ ਸਿਆਸੀ ਲੀਡਰਾਂ ਦੀ ਸ਼ਹਿ ’ਤੇ ਨਸ਼ਾ ਵਿਕ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਪੰਜਾਬ ’ਚ ਪੁਲਿਸ ਨਸ਼ਿਆਂ ’ਤੇ ਠੱਲ ਪਾਉਣ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ ਤੇ ਜੇਕਰ ਕੋਈ ਨੌਜਵਾਨ ਨਸ਼ਿਆਂ ਨੂੰ ਬੰਦ ਕਰਵਾਉਣ ਲਈ ਅੱਗੇ ਆਇਆ ਹੈ ਤੇ ਉਸ ਨੂੰ ਵੀ ਖੁਦ ਗੋਲੀ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪੁਲਿਸ ਤੇ ਸਿਆਸੀ ਲੀਡਰਾਂ ਦੀ ਸ਼ਹਿ ’ਤੇ ਨਸ਼ਿਆਂ ਦੇ ਸੌਦਾਗਰ ਸ਼ਰੇਆਮ ਨਸ਼ਾ ਵੇਚ ਰਹੇ ਹਨ, ਪਰ ਪੁਲਿਸ ਬੇਵਸ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਕਤਲ ਕਰਵਾਉਣ ਵਿਚ ਵੀ ਕੁਝ ਸਿਆਸੀ ਲੋਕਾਂ ਦਾ ਵੱਡਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਇਨਸਾਫ ਨਾ ਦਿੱਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਇਨ੍ਹਾਂ ਆਗੂਆਂ ਵਲੋਂ ਵਿਧਾਇਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਕੰਧਾਂ ਉੱਪਰ ਲਾਹਨਤੀ ਪੱਤਰ ਵੀ ਚਿਪਕਾਏ ਗਏ। ਰੋਸ ਮੁਜ਼ਾਹਰੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸ਼ਮਸ਼ੇਰ ਸਿੰਘ ਘੁੰਮਣ, ਮਨਦੀਪ ਸਿੰਘ ਕਾਹਲੋਂ, ਹਰਜੀਤ ਸਿੰਘ ਸਰਫਕੋਟ, ਸਤਨਾਮ ਸਿੰਘ ਤਲਵੰਡੀ ਰਾਮਾ, ਫੰੁਮਨ ਸਿੰਘ ਢਾਬੇ ਵਾਲੇ, ਹਰਜੀਤ ਸਿੰਘ ਕੋਠੇ, ਜਗਰੂਪ ਸਿੰਘ ਕੋਠੇ, ਪਰਮਜੀਤ ਸਿੰਘ ਪੱਖੋਕੇ, ਜਤਿੰਦਰ ਸਿੰਘ ਮੋਲੋਵਾਲੀ, ਸ਼ੰਕਰ ਸਿੰਘ ਘੁੰਮਣ, ਲਾਡੀ ਘੁੰਮਣ, ਪ੍ਰੀਤ ਘੁੰਮਣ, ਨਰਿੰਦਰ ਸਿੰਘ ਭੰਗੂ, ਯੂਨੀਅਨ ਆਗੂਆਂ ਵਿਚ ਦਲਜੀਤ ਸਿੰਘ ਚਤੌੜਗੜ, ਦਲੀਪ ਸਿੰਘ ਸਕੱਤਰ, ਗੁਰਬਚਨ ਸਿੰਘ ਖੋਦੇਬੇਟ, ਰੁਪਿੰਦਰ ਸਿੰਘ, ਸਿਮਰਨਜੋਤ ਸਿੰਘ, ਮਗਵਿੰਦਰ ਸਿੰਘ ਮੰਗੀਆਂ, ਕੁਲਦੀਪ ਸਿੰਘ ਦਾਦੂਜੋਧ, ਕੁਲਵਿੰਦਰਜੀਤ ਸਿੰਘ, ਮਾਸਟਰ ਗੁਰਚਰਨਜੀਤ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ ਤੇ ਇਨਸਾਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਾਗੋਵਾਲ ਬਾਂਗਰ ਵਿਖੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਘਣੀਏ ਕੇ ਬਾਂਗਰ ਦੇ ਘਰ ਪਹੁੰਚੇ ਸਚਿਨ ਪਾਇਲਟ ਤੇ ਪਰਗਟ ਸਿੰਘ ਹੋਰ ਦਿਗਜ਼ ਆਗੂਆਂ ਨੇ ਵੀ ਕੀਤ...
Ad Position 24