20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਾਗੋਵਾਲ ਬਾਂਗਰ ਵਿਖੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ

ਭੈਣੀ ਮੀਆਂ ਖਾਂ, 19 ਅਕਤੂਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਇਲਾਕਾ ਕਾਹਨੂੰਵਾਨ ਦੀ ਵਿਸ਼ੇਸ਼ ਮੀਟਿੰਗ ਇਲਾਕੇ ਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਬਾਬਾ ਜਗੀਰ ਸਿੰਘ ਜਾਗੋਵਾਲ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜਥੇਬੰਦੀ ਦੇ ਪ੍ਰਧਾਨਗੀ ਮੰਡਲ ਮੈਂਬਰ ਬਲਬੀਰ ਸਿੰਘ ਰੰਧਾਵਾ ਵੀ ਸ਼ਾਮਿਲ ਹੋਏ। ਇਸ ਮੌਕੇ ਇਲਾਕੇ ਦੇ ਕਿਸਾਨਾਂ-ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ, ਖਾਸ ਕਰਕੇ ਮੰਡੀਆਂ ’ਚ ਝੋਨੇ ਉੱਪਰ ਲੱਗ ਰਹੇ ਭਾਰੀ ਕੱਟ ਬਾਰੇ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-10-2026
ਭੈਣੀ ਮੀਆਂ ਖਾਂ, 19 ਅਕਤੂਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਇਲਾਕਾ ਕਾਹਨੂੰਵਾਨ ਦੀ ਵਿਸ਼ੇਸ਼ ਮੀਟਿੰਗ ਇਲਾਕੇ ਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਬਾਬਾ ਜਗੀਰ ਸਿੰਘ ਜਾਗੋਵਾਲ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜਥੇਬੰਦੀ ਦੇ ਪ੍ਰਧਾਨਗੀ ਮੰਡਲ ਮੈਂਬਰ ਬਲਬੀਰ ਸਿੰਘ ਰੰਧਾਵਾ ਵੀ ਸ਼ਾਮਿਲ ਹੋਏ। ਇਸ ਮੌਕੇ ਇਲਾਕੇ ਦੇ ਕਿਸਾਨਾਂ-ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ, ਖਾਸ ਕਰਕੇ ਮੰਡੀਆਂ ’ਚ ਝੋਨੇ ਉੱਪਰ ਲੱਗ ਰਹੇ ਭਾਰੀ ਕੱਟ ਬਾਰੇ ਵਿਚਾਰ-ਚਰਚਾ ਕੀਤੀ ਗਈ। ਚਰਚਾ ਦੌਰਾਨ ਆਗੂਆਂ ਨੇ ਮਹਿਸੂਸ ਕੀਤਾ ਕਿ ਭਾਵੇਂ ਜਥੇਬੰਦੀ ਵਲੋਂ ਇਸ ਮੁੱਦੇ ’ਤੇ ਬੁਲੰਦ ਕੀਤੀ ਗਈ ਰੋਸ-ਆਵਾਜ਼ ਕਾਰਨ ਮੰਡੀਆਂ ਵਿਚ ਝੋਨੇ ਉੱਪਰ ਲੱਗ ਰਿਹਾ ਕੱਟ ਕਾਫ਼ੀ ਹੱਦ ਤੱਕ ਘੱਟ ਹੋ ਗਿਆ ਹੈ, ਪਰ ਇਹ ਮਾਮਲਾ ਅਜੇ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ। ਮੀਟਿੰਗ ਦੌਰਾਨ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਜਲਦ ਹੀ ਇਸ ਮਾਮਲੇ ਨੂੰ ਹੱਲ ਕਰਵਾਉਣ ਲਈ ਜਥੇਬੰਦੀ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਥੇਬੰਦੀ ਦੇ ਇਲਾਕਾ ਪ੍ਰਧਾਨ ਸੁਖਵੰਤ ਸਿੰਘ ਸਠਿਆਲੀ ਦੇ ਬਿਮਾਰੀ ਕਾਰਨ ਇਨ੍ਹਾਂ ਦਿਨਾਂ ਵਿਚ ਗੈਰ-ਸਰਗਰਮ ਹੋਣ ਕਰਕੇ, ਉਨ੍ਹਾਂ ਦੀ ਗੈਰ-ਹਾਜ਼ਰੀ ਦੌਰਾਨ ਜਥੇਬੰਦੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੀਟਿੰਗ ਵਿਚ ਉਨ੍ਹਾਂ ਦੀ ਥਾਂ ਲਖਵਿੰਦਰ ਸਿੰਘ ਜਾਗੋਵਾਲ ਨੂੰ ਇਲਾਕਾ ਪ੍ਰਧਾਨ, ਵਰਿੰਦਰਜੀਤ ਸਿੰਘ ਨੂੰ ਸਕੱਤਰ ਅਤੇ ਜਸਬੀਰ ਸਿੰਘ ਫੇਰੋਚੇਚੀ ਨੂੰ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਪੰਚ ਰਮੇਸ਼ ਲਾਲ ਕੀੜੀ ਅਫਗਾਨਾ, ਸੂਬੇਦਾਰ ਜਗੀਰ ਸਿੰਘ, ਸੂਬੇਦਾਰ ਸ਼ੇਰ ਸਿੰਘ ਜਾਗੋਵਾਲ ਬਾਂਗਰ, ਸੁਖਦੇਵ ਸਿੰਘ, ਨਿਰਮਲ ਸਿੰਘ ਸੈਰ, ਮਨੋਹਰ ਸਿੰਘ, ਜਰਨੈਲ ਸਿੰਘ, ਰਵਿੰਦਰ ਸਿੰਘ ਸੈਰ, ਗੁਰਿੰਦਰ ਸਿੰਘ, ਜੋਗਿੰਦਰ ਸਿੰਘ ਸ਼ਾਹ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਧਰਨਾ
Ad Position 24