ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸੰਬੰਧੀ ਮੀਟਿੰਗ
ਧਾਰੀਵਾਲ, 19 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਬੰਧੀ ਭਰਵੀਂ ਮੀਟਿੰਗ ਹੋਈ, ਜਿਸ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨੀ ਜਥੇ, ਢਾਡੀ, ਕਵੀਸ਼ਰ ਪਹੁੰਚ ਰਹੇ ਹਨ।
ਧਾਰੀਵਾਲ, 19 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਬੰਧੀ ਭਰਵੀਂ ਮੀਟਿੰਗ ਹੋਈ, ਜਿਸ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨੀ ਜਥੇ, ਢਾਡੀ, ਕਵੀਸ਼ਰ ਪਹੁੰਚ ਰਹੇ ਹਨ। ਜਥੇਦਾਰ ਲੰਗਾਹ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਕਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਅਮਰਜੋਤ ਸਿੰਘ ਬੱਬੇਹਾਲੀ, ਜਥੇ. ਗੁਰਿੰਦਰਪਾਲ ਸਿੰਘ ਗੋਰਾ ਤੇ ਬੀਬੀ ਜਸਬੀਰ ਕੌਰ ਜਫਰਵਾਲ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਸੁਖਬੀਰ ਸਿੰਘ ਵਾਹਲਾ, ਸਮਸ਼ੇਰ ਸਿੰਘ ਚੀਮਾ ਸਕੱਤਰ ਪੰਜਾਬ, ਸਰਵਣ ਸਿੰਘ ਸੇਵਕ ਸੀਨੀਅਰ ਆਗੂ, ਪਰਮਵੀਰ ਸਿੰਘ ਲਾਡੀ ਸਾ. ਜ਼ਿਲ੍ਹਾ ਪ੍ਰਧਾਨ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਗੁਰਦੁਆਰਾ 85 ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਐਡੀਸ਼ਨਲ ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸੇਵਾਮੁਕਤ ਅਨੂਪ ਸਿੰਘ ਬੀਡੀਪੀਓ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸਾਹਿਬ ਸਿੰਘ ਦੀਨਾਨਗਰ, ਬਿਕਰਮਜੀਤ ਸਿੰਘ ਰੰਧਾਵਾ, ਗੁਰਨਾਮ ਸਿੰਘ ਦੋਰਾਂਗਲਾ ਨਿਗਰਾਨ, ਕਵਲਜੀਤ ਸਿੰਘ ਪਵਾਰ, ਅਮਰੀਕ ਸਿੰਘ ਵਡਾਲਾ ਬਾਂਗਰ, ਸ਼ਰਨਜੀਤ ਕੌਰ ਜੀਂਦੜ, ਬਾਬਾ ਨੱਥਾ ਸਿੰਘ ਸੰਧਵਾਂ, ਅਮਰੀਕ ਸਿੰਘ ਬਾਲੇਵਾਲ, ਪਰਮਜੀਤ ਸਿੰਘ ਅਵਾਣ, ਹਰਸਿਮਰਤ ਸਿੰਘ ਬਾਜਵਾ ਵੈਰੋਕੇ, ਰਜਿੰਦਰ ਸਿੰਘ ਬਾਜਵਾ ਵੈਰੋਕੇ, ਦਲੇਰ ਸਿੰਘ ਤਿੱਖਾ ਥੇਹ, ਗੁਰਜੀਤ ਸਿੰਘ ਮਿੰਟਾ ਚੀਮਾ, ਰਣਜੀਤ ਸਿੰਘ ਮੌੜ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਮੈਨੇਜਰ ਸਤਨਾਮ ਸਿੰਘ ਗੋਸਲ, ਗੁਰਜਿੰਦਰ ਸਿੰਘ ਅਠਵਾਲ, ਮਿਹਰਬਾਨ ਸਿੰਘ ਫੱਜੂਪੁਰ ਆਦਿ ਹਾਜ਼ਰ ਸਨ।