20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ

ਹਰਚੋਵਾਲ, 19 ਅਕਤੂਬਰ (ਢਿੱਲੋਂ,ਭਾਮ)-ਕਸਬਾ ਹਰਚੋਵਾਲ ’ਚ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਆਪਣੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਗੁਰਿੰਦਰ ਸਿੰਘ ਲਾਡੀ ਵਪਾਰੀ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ’ਚ ਨੁੱਕੜ ਮੀਟਿੰਗਾਂ ਸ਼ੁਰੂ ਕਰਨ ਸਬੰਧੀ ਹਰਮਨਦੀਪ ਸਿੰਘ ਰਿਆੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਗੁਰਦਾਸਪੁਰ ਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 20-10-2026
ਹਰਚੋਵਾਲ, 19 ਅਕਤੂਬਰ (ਢਿੱਲੋਂ,ਭਾਮ)-ਕਸਬਾ ਹਰਚੋਵਾਲ ’ਚ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਆਪਣੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਗੁਰਿੰਦਰ ਸਿੰਘ ਲਾਡੀ ਵਪਾਰੀ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ’ਚ ਨੁੱਕੜ ਮੀਟਿੰਗਾਂ ਸ਼ੁਰੂ ਕਰਨ ਸਬੰਧੀ ਹਰਮਨਦੀਪ ਸਿੰਘ ਰਿਆੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਗੁਰਦਾਸਪੁਰ ਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ’ਚ ਕਾਂਗਰਸ ਪਾਰਟੀ ਪ੍ਰਤੀ ਲਾਮਬੰਦ ਕਰਨ ਲਈ ਵੱਖ-ਵੱਖ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਜੋ ਆਪਣੇ-ਆਪਣੇ ਪਿੰਡਾਂ ’ਚ ਪਹੁੰਚ ਗਏ ਲੋਕਾਂ ਨੂੰ ਜਾਗਰੂਕ ਕਰਨਗੇ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜਬੂਤ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਰਿਆੜ, ਗੁਰਿੰਦਰ ਸਿੰਘ ਲਾਡੀ ਵਪਾਰੀ, ਸਰਪੰਚ ਹਰਭੇਜ ਸਿੰਘ ਭਾਮ, ਹਰਭਜਨ ਲਾਲ ਚੇਅਰਮੈਨ, ਹਰਦੇਵ ਸਿੰਘ ਭਾਮ ਬਲਾਕ ਸੰਮਤੀ ਮੈਂਬਰ , ਮਹਿੰਗਾ ਸਿੰਘ, ਤਰਲੋਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. ਵਲੋਂ ਲਹਿਰਾਗਾਗਾ ਹਾਦਸੇ ਦੇ ਮ੍ਰਿਤਕਾਂ ਦੇ ਵਾਰਿਸਾਂ ਨੂੰ 10 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਅਗਲੀ ਖ਼ਬਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸੰਬੰਧੀ ਮੀਟਿੰਗ
Ad Position 24