20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੀ.ਪੀ.ਆਈ. ਵਲੋਂ ਲਹਿਰਾਗਾਗਾ ਹਾਦਸੇ ਦੇ ਮ੍ਰਿਤਕਾਂ ਦੇ ਵਾਰਿਸਾਂ ਨੂੰ 10 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ

ਦੀਨਾਨਗਰ, 19 ਅਕਤੂਬਰ (ਸ਼ਾਮ ਸਿੰਘ ਘੁੰਮਣ)-ਸੀ. ਪੀ.

Ad Position 21
No active advertisement
ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਆਪਣੇ ਵਰਕਰਾਂ ਨਾਲ ਹਰਚੋਵਾਲ ਵਿਖੇ ਮੀਟਿੰਗ ਕਰਦੇ ਹੋਏ। ਤਸਵੀਰ: ਢਿੱਲੋਂ/ਭਾਮ 20-10-2026
ਦੀਨਾਨਗਰ, 19 ਅਕਤੂਬਰ (ਸ਼ਾਮ ਸਿੰਘ ਘੁੰਮਣ)-ਸੀ.ਪੀ.ਆਈ ਬਲਾਕ ਦੀਨਾਨਗਰ ਦੀ ਮੀਟਿੰਗ ਸੋਹਨ ਲਾਲ ਬੇਰੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਬਲਾਕ ਸਹਾਇਕ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਤੇ ਜ਼ਿਲ੍ਹਾ ਐਗਜ਼ੈਕਟਿਵ ਮੈਂਬਰ ਕਾਮਰੇਡ ਸੁਭਾਸ਼ ਕੈਰੇ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਿਛਲੇ ਦਿਨੀਂ ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਡੂੰਘੀ ਚਿੰਤਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕਾਮਰੇਡ ਬ­ਲਵਿੰਦਰ ਸਿੰਘ ਉਦੀਪੁਰ ਤੇ ਸੁਭਾਸ਼ ਕੈਰੇ ਨੇ ਪੰਜਾਬ ਸਰਕਾਰ ਕੋਲੋਂ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਘੱਟੋ-ਘੱਟ 10-10 ਲੱਖ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ 2-2 ਲੱਖ ਦੀ ਆਰਥਿਕ ਸਹਾਇਤਾ ਦੇਣ ਅਤੇ ਉਨ੍ਹਾਂ ਦਾ ਸਾਰਾ ਇਲਾਜ ਸਰਕਾਰੀ ਖ਼ਰਚੇ ’ਤੇ ਮੁਫ਼ਤ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਘੁੱਲਾ, ਦਰਸ਼ਨ ਕੁਮਾਰ ਆਹਲੂਵਾਲ, ਤਰਲੋਕ ਸਿੰਘ ਰਾਊਵਾਲ, ਚਮਨ ਲਾਲ, ਸੁਰਿੰਦਰ ਕੁਮਾਰ, ਗੁਰਦੀਪ ਸਿੰਘ ਕੈਰੇ, ਗੁਰਦਿਆਲ ਸਿੰਘ ਭਗਵਾਨਪੁਰ, ਰਵੀ ਸ਼ਰਮਾ, ਗੁਰਦੀਪ ਸਿੰਘ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਜੇ ਦਸ਼ਮੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ
Ad Position 24