ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ ’ਚ ਪੂਰਨ ਪਾਬੰਦੀ
ਪਠਾਨਕੋਟ, 19 ਅਕਤੂਬਰ (ਵਿਨੋਦ/ਸੰਧੂ)-ਝੋਨੇ ਦੀ ਕੱਟਾਈ ਦੇ ਸੀਜ਼ਨ ਦੌਰਾਨ ਫਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ, ਸਿਹਤ ਸਬੰਧੀ ਸਮੱਸਿਆਵਾਂ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ: ਪੱਲਵੀ ਵਲੋਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ । ਜ਼ਿਲ੍ਹਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ ।
ਡ
ਡਿਪਟੀ ਕਮਿਸ਼ਨਰ ਡਾ: ਪਲਵੀ
20-10-2026
ਪਠਾਨਕੋਟ, 19 ਅਕਤੂਬਰ (ਵਿਨੋਦ/ਸੰਧੂ)-ਝੋਨੇ ਦੀ ਕੱਟਾਈ ਦੇ ਸੀਜ਼ਨ ਦੌਰਾਨ ਫਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ, ਸਿਹਤ ਸਬੰਧੀ ਸਮੱਸਿਆਵਾਂ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ: ਪੱਲਵੀ ਵਲੋਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ । ਜ਼ਿਲ੍ਹਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ । ਹੁਕਮ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਖੇਤਾਂ ਵਿਚ ਅੱਗ ਲਗਾਉਣ ਜਾਂ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ । ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ’ਚ ਧੂੰਆਂ ਤੇ ਪ੍ਰਦੂਸ਼ਿਤ ਗੈਸਾਂ ਪੈਦਾ ਹੁੰਦੀਆਂ ਹਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ । ਇਸ ਤੋਂ ਇਲਾਵਾ ਸੜਕਾਂ ਦੇ ਨੇੜੇ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਦਿੱਖ ਘਟਾ ਦਿੰਦਾ ਹੈ, ਜਿਸ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ । ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ । ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲੱਬਧ ਖੇਤੀਬਾੜੀ ਮਸ਼ੀਨਰੀ ਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਨੂੰ ਵੀ ਘਟਾਇਆ ਜਾ ਸਕੇ ।