20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਰਾਟੇ ਮੁਕਾਬਲੇ ’ਚ ਅਰਨਵ ਨੇ ਸੋਨ ਤਗਮਾ ਜਿੱਤ ਕੇ ਪਠਾਨਕੋਟ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 19 ਅਕਤੂਬਰ (ਸੰਧੂ)-ਸੇਂਟ ਜੋਸਫ਼ ਸਕੂਲ ਪਠਾਨਕੋਟ ਦੇ ਵਿਦਿਆਰਥੀ ਅਰਨਵ ਨੇ ਕਾਂਗੜਾ ਵਿਖੇ ਕਰਵਾਏ ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ਵਿਚ ਉੱਤਰੀ ਭਾਰਤ ਦੇ 14 ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ ।

Ad Position 21
No active advertisement
ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਜਿੱਤਣ ਵਾਲਾ ਸੇਂਟ ਜੋਸਫ਼ ਸਕੂਲ ਪਠਾਨਕੋਟ ਦਾ ਵਿਦਿਆਰਥੀ ਅਰਨਵ । ਅਜੀਤ ਤਸਵੀਰ 20-10-2026
ਪਠਾਨਕੋਟ, 19 ਅਕਤੂਬਰ (ਸੰਧੂ)-ਸੇਂਟ ਜੋਸਫ਼ ਸਕੂਲ ਪਠਾਨਕੋਟ ਦੇ ਵਿਦਿਆਰਥੀ ਅਰਨਵ ਨੇ ਕਾਂਗੜਾ ਵਿਖੇ ਕਰਵਾਏ ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ਵਿਚ ਉੱਤਰੀ ਭਾਰਤ ਦੇ 14 ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ । ਸਖ਼ਤ ਮੁਕਾਬਲੇ ਦੇ ਬਾਵਜੂਦ ਅਰਨਵ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲੱਬਧੀ ਹਾਸਲ ਕੀਤੀ । ਇਸ ਮੌਕੇ ਨਗਰ ਨਿਗਮ ਪਠਾਨਕੋਟ ਦੇ ਸੈਨੇਟਰੀ ਅਫ਼ਸਰ ਵਿਕਰਮਜੀਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ । ਅਰਨਵ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਅਤੇ ਕੋਚ ਦੇ ਮਾਰਗ ਦਰਸ਼ਨ ਅਤੇ ਨਿਰੰਤਰ ਅਭਿਆਸ ਨੂੰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਰਮਾ ਚੋਪੜਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਏ.ਐਂਡ.ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਡਾਂਡੀਆ ਮੁਕਾਬਲਾ
Ad Position 24